ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ


ਸ਼ਾਹਕੋਟ:ਸ਼ਾਹਕੋਟ ਦੇ ਨਜ਼ਦੀਕੀ ਪਿੰਡ ਬੱਗਾ ਵਿਖੇ ਸ਼ਾਹਕੋਟ-ਪਰਜੀਆ ਰੋਡ ਤੇ ਟੁਰਨਾ ਫਾਰਮ ਸਾਹਮਣੇ ਸ਼ੁੱਕਰਵਾਰ ਦੇਰ ਸ਼ਾਮ ਕਿਸੇ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਗਿਆਨ ਸਿੰਘ (60) ਪੁੱਤਰ ਜਾਗਰ ਸਿੰਘ ਵਾਸੀ ਪਿੰਡ ਬੱਗਾ (ਸ਼ਾਹਕੋਟ), ਜੋ ਕਿ ਮਲਸੀਆਂ ਵਿਖੇ ਵੈਲਡਿੰਗ ਦਾ ਕੰਮ ਕਰਦਾ ਸੀ ਅਤੇ ਅੱਜ ਸ਼ਾਮ ਕਰੀਬ 7 ਵਜੇ ਕੰਮ ਖ਼ਤਮ ਕਰਕੇ ਆਪਣੇ ਪਲਾਟੀਨਾ ਮੋਟਰਸਾਈਕਲ (ਨੰ: ਪੀ.ਬੀ.08-ਡੀ.ਐੱਮ.-6094) ’ਤੇ ਵਾਪਸ ਪਿੰਡ ਬੱਗਾ ਜਾ ਰਿਹਾ ਸੀ ਕਿ ਜਦ ਉਹ ਸ਼ਾਹਕੋਟ-ਪਰਜੀਆਂ ਰੋਡ ਤੇ ਪਿੰਡ ਬੱਗਾ ਵਿਖੇ ਟੁਰਨਾ ਫਾਰਮ ਸਾਹਮਣੇ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ ’ਤੇ ਬੁਰੀ ਤਰਾਂ ਡਿੱਗਾ ਅਤੇ ਉਸ ਦੇ ਸਿਰ ਅਤੇ ਮੁੰਹ ਤੇ ਗੰਭੀਰ ਸੱਟਾਂ ਵੱਜਣ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਹਨ੍ਹੇਰਾ ਹੋਣ ਕਾਰਨ ਹਾਦਸੇ ਉਪਰੰਤ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਸੜਕ ਤੋਂ ਲੰਘ ਰਹੇ ਰਾਹਗੀਰਾਂ ਨੇ ਜਦ ਵਿਅਕਤੀ ਨੂੰ ਸੜਕ ਤੇ ਡਿੱਗਾ ਪਿਆ ਦੇਖਿਆ ਤਾਂ ਉਨਾਂ ਵਿਅਕਤੀ ਨੂੰ ਚੁੱਕ ਕੇ ਤੁਰੰਤ ਸਿਵਲ ਹਸਪਤਾਲ ਸ਼ਾਹਕੋਟ ਪਹੁੰਚਾਇਆ, ਜਿੱਥੇ ਐਮਰਜੈਂਸੀ ਡਿਊਟੀ ’ਤੇ ਮੌਜੂਦ ਡਾਕਟਰ ਰਜਿੰਦਰ ਗਿੱਲ ਨੇ ਉਸ ਨੂੰ ਮਿ੍ਰਤਕ ਘੋਸਿ਼ਤ ਕਰ ਦਿੱਤਾ। ਘਟਨਾ ਦਾ ਪਤਾ ਲੱਗਣ ਜਿਥੇ ਪਿੰਡ ਬੱਗਾ ਦੇ ਸਰਪੰਚ ਸੁਖਰਾਜ ਸਿੰਘ, ਨੰਬਰਦਾਰ ਬਲਰਾਜ ਸਿੰਘ ਅਤੇ ਹੋਰ ਲੋਕ ਹਸਪਤਾਲ ਪਹੁੰਚੇ, ਉਥੇ ਹੀ ਮਾਡਲ ਥਾਣਾ ਸ਼ਾਹਕੋਟ ਦੇ ਸਬ ਇੰਸਪੈਕਟਰ ਬਲਕਾਰ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ, ਜਿਨਾਂ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਸਬ ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਿ੍ਰਤਕ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਵਿਖੇ ਭੇਜ ਦਿੱਤੀ ਗਈ ਹੈ ਅਤੇ ਘਟਨਾ ਦੀ ਜਾਂਚ ਮੁਕੰਮਲ ਹੋਣ ਉਪਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਸ਼ਾਹਕੋਟ ਮਲਸੀਆਂ ਤੋਂ ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ ਦੀ ਵਿਸ਼ੇਸ਼ ਰਿਪੋਰਟ k9 ਨਿਊਜ਼ ਪੰਜਾਬ