(ਸੁਨੀਲ ਕੁਮਾਰ ਗੋਗਨਾ)

ਬੀਤੇ ਦਿਨ ਗੋਲੀ ਮਾਰ ਕੇ ਕਤਲ ਕਰ ਦਿੱਤੇ ਗਏ ਅਮਰੀਕਾ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਪਿੰਡ ਧਾਲੀਵਾਲ ਬੇਟ ਅੱਜ ਉਹਨਾ ਦੀ ਅੰਤਿਮ ਅਰਦਾਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਗੁਰਦੁਆਰਾ ਸਾਹਿਬ ਵਿਖੇ ਭੋਗ ਉਪਰੰਤ ਕੀਰਤਨੀ ਜਥਿਆ ਵੱਲੋ ਵੈਰਾਗਮਈ ਕੀਰਤਨ ਕੀਤਾ ਗਿਆ ਇਸ ਮੌਕੇ ਤੇ ਵੱਖ ਵੱਖ ਬੁਲਾਰਿਆਂ ਵਲੋ ਮ੍ਰਿਤਕ ਸੰਦੀਪ ਸਿੰਘ ਧਾਲੀਵਾਲ ਦੀ ਜੀਵਨੀ ਪ੍ਰਤੀ ਚਾਨਣਾ ਪਾਇਆ ਗਿਆ ਜਿਹਨਾ ਵਿੱਚ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਪ੍ਰੋਫੈਸਰ ਆਸਾ ਸਿੰਘ ਨਡਾਲਾ, ਸਰਪੰਚ ਯੁਧਵੀਰ ਸਿੰਘ ਰਾਣਾ, ਸਾਬਕਾ ਸਰਪੰਚ ਮੱਖਣ ਸਿੰਘ ਧਾਲੀਵਾਲ ਵੀ ਹਾਜਰ ਸਨ ਉਹਨਾ ਨੇ ਕਿਹਾ ਕਿ ਮ੍ਰਿਤਕ ਸੰਦੀਪ ਸਿੰਘ ਧਾਲੀਵਾਲ ਡਿਊਟੀ ਪ੍ਰਤੀ ਇਮਾਨਦਾਰ ਅਤੇ ਸਮਰਪਿਤ ਭਾਵਨਾ ਨਾਲ ਕੰਮ ਕਰਦਾ ਸੀ ਉਸ ਦੇ ਕੰਮ ਕਰਨ ਦੇ ਅੰਦਾਜ ਤੋ ਦੁਨੀਆ ਦਾ ਹਰ ਵਰਗ ਬਹੁਤ ਪ੍ਰਭਾਵਿਤ ਹੋਇਆ ਸੀ ਤੇ ਉਸ ਦੇ ਤੁਰ ਜਾਣ ਬਾਅਦ ਦੁਨੀਆ ਭਰ ਵਿੱਚ ਸੋਗ ਦੀ ਲਹਿਰ ਹੈ।
ਇਸ ਮੌਕੇ ਤੇ ਸਮੂਹ ਪਿੰਡ ਵਾਸੀਆ ਵਲੋ ਐਲਾਨ ਕੀਤਾ ਗਿਆ ਕਿ ਸੰਦੀਪ ਸਿੰਘ ਧਾਲੀਵਾਲ ਦੀ ਯਾਦ ਵਿੱਚ 21 ਅਕਤੂਬਰ ਨੂੰ ਛਿੰਞ ਮੇਲਾ ਕਰਵਾਇਆ ਜਾਵੇਗਾ ਤੇ ਸਮੇ ਸਮੇ ਤੇ ਹੋਰ ਵੀ ਸਮਾਜਿਕ ਉਪਰਾਲੇ ਕੀਤੇ ਜਾਣਗੇ ।
ਅੱਜ ਸੰਦੀਪ ਸਿੰਘ ਧਾਲੀਵਾਲ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਯਾਰ ਦੋਸਤ ਰਿਸ਼ਤੇਦਾਰ ਅਤੇ ਪਿੰਡ ਵਿੱਚ ਹਾਜਿਰ ਸਨ।