ਸਾਹਬੀ ਦਾਸੀਕੇ ਸ਼ਾਹਕੋਟੀ ਜਸਵੀਰ ਸ਼ੀਰਾ

ਸ਼ਾਹਕੋਟ ਮਲਸੀਆਂ ਅਰੋੜਾ ਮਹਾਂ ਸਭਾ ਸ਼ਾਹਕੋਟ ਵੱਲੋਂ ਸਭਾ ਦੇ ਪ੍ਰਧਾਨ ਪ੍ਰਵੀਨ ਗਰੋਵਰ ਦੀ ਅਗਵਾਈ ’ਚ ਅਰੂਟ ਮਹਾਰਾਜ ਦਾ ਜਨਮ ਦਿਹਾੜਾ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਅਰੋੜਾ ਮਹਾਂ ਸਭਾ ਸਟੇਟ ਬਾਡੀ ਦੇ ਮੈਂਬਰ ਪਰਮਜੀਤ ਗੋਗੀਆਂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਅਰੋੜਾ ਮਹਾਂ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਅਰੂਟ ਮਹਾਰਾਜ ਦੀ ਪੂਜਾ ਕੀਤੀ ਗਈ, ਉਪਰੰਤ ਉਨਾਂ ਦੀ ਤਸਵੀਰ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਅਤੇ ਕੇਕ ਕੱਟ ਕੇ ਖੁਸ਼ੀ ਦਾ ਇਜਹਾਰ ਕੀਤਾ। ਇਸ ਮੌਕੇ ਸਭਾ ਦੇ ਸਟੇਟ ਬਾਡੀ ਮੈਂਬਰ ਪਰਮਜੀਤ ਗੋਗੀਆ, ਸ਼ਾਹਕੋਟ ਯੂਨਿਟ ਦੇ ਪ੍ਰਧਾਨ ਪ੍ਰਵੀਨ ਗਰੋਵਰ, ਚੇਅਰਮੈਨ ਜਸਵਿੰਦਰ ਸਿੰਘ ਪੋਪਲੀ, ਯੂਥ ਵਿੰਗ ਦੇ ਪ੍ਰਧਾਨ ਜਤਿੰਦਰ ਚਾਵਲਾ, ਕੈਸ਼ੀਅਰ ਤਰਨਦੀਪ ਸਿੰਘ ਰੂਬੀ ਨੇ ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਅਰੋੜਾ ਭਾਈਚਾਰੇ ਨੂੰ ਅਰੂਟ ਮਹਾਰਾਜ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਸਭਾ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ। ਉਨਾਂ ਸਰਕਾਰ ਅਤੇ ਪ੍ਰਸਾਸ਼ਨ ਪਾਸੋਂ ਮੰਗ ਕੀਤੀ ਕਿ ਅਰੋੜਾ ਬਰਾਦਰੀ ਦੇ ਸਧਾਰਨ ਪਰਿਵਾਰਾਂ ਦੀ ਹਰ ਤਰਾਂ ਨਾਲ ਸਹਾਇਤਾ ਕੀਤਾ ਜਾਵੇ। ਇਸ ਮੌਕੇ ਅਰੋੜਾ ਮਹਾਂ ਸਭਾ ਵੱਲੋਂ ਸਮੂਹ ਸੰਗਤਾਂ ਨੂੰ ਲੱਡੂਆਂ ਦਾ ਪ੍ਰਸ਼ਾਦ ਵੀ ਵਰਤਾਇਆ ਗਿਆ। ਅੰਤ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਿੰਮੇਵਾਰੀ ਨੂੰ ਵਧੀਆਂ ਢੰਗ ਨਾਲ ਨਿਭਾਉਣ ਤੇ ਸਮੂਹ ਪੱਤਰਕਾਰ ਭਾਈਚਾਰੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸ਼ਾਹਕੋਟ ਮਲਸੀਆਂ ਤੋਂ ਸਾਹਬੀ ਦਾਸੀਕੇ ਸ਼ਾਹਕੋਟੀ ਦੀ ਵਿਸ਼ੇਸ਼ ਰਿਪੋਰਟ k9 ਨਿਊਜ਼ ਪੰਜਾਬ