ਫਗਵਾੜਾ (ਡਾ ਰਮਨ /ਅਜੇ ਕੋਛੜ)ਕਰੋਨਾ ਵਾਇਰਸ ਦੀ ਫੈਲੀ ਮਹਾਂਮਾਰੀ ਦੇ ਵਧਦੇ ਪ੍ਰਭਾਵ ਨੂੰ ਰੋਕਣ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਕਰਫਿਊ ਲਗਾਇਆ ਗਿਆ ਹੈ ੲਿਸ ਕਰਫਿਊ ਦੋਰਾਨ ਲੋਕ ਘਰਾ ਅੰਦਰ ਰਹਿ ਰਹੇ ਹਨ ਤੇ ਉਨ੍ਹਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਥਾਣਾ ਸਤਨਾਮਪੁਰਾ ਦੇ ਅੈਸ ਐਚ ਓ ਊਸ਼ਾ ਰਾਣੀ ਦੇ ਯਤਨਾਂ ਸਦਕਾ ਉੱਚਾ ਪਿੰਡ ਦੇ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਪਿੰਡ ਦੇ ਸਰਪੰਚ ਜਰਨੈਲ ਸਿੰਘ ਵਲੋਂ 20 ਦੇ ਕਰੀਬ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਵੰਡਿਆ ਗਿਆ ਜਿਨ੍ਹਾਂ ਦੇ ਘਰਾ ਦੀ ਆਰਥਿਕ ਹਾਲਤ ਕਮਜ਼ੋਰ ਹੈਂ ੲਿਸ ਮੌਕੇ ਪਿੰਡ ਦੇ ਸਰਪੰਚ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਵਚਨਵੱਧ ਹੈ ਪਰ ਲੋਕ ਘਰਾਂ ਚੋਂ ਬਾਹਰ ਨਾ ਨਿਕਲਣ ਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ੲਿਸ ਮੌਕੇ ਅੈਸ ਐਚ ਓ ਸਤਨਾਮਪੁਰਾ ਊਸ਼ਾ ਰਾਣੀ ਨੇ ਕਿਹਾ ਕਿ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਾਡਾ ਘਰਾ ਚ ਰਹਿਣਾ ਬੇਹਦ ਜ਼ਰੂਰੀ ਹੈ ਅਸੀ ਤਦ ਹੀ ਕਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਤੇ ਜਿੱਤ ਹਾਸਲ ਕਰ ਤੰਦਰੁਸਤ ਰਹਿ ਸਕਦੇ ਹਾਂ ੲਿਸ ਮੌਕੇ ੲੇ ਅੈਸ ਆਈ ਮੇਜਰ ਸਿੰਘ , ਜਰਨੈਲ ਸਿੰਘ , ਕਸ਼ਮੀਰ ਸਿੰਘ , ਨਰਿੰਦਰ ਸਿੰਘ , ਕਰਮਜੀਤ ਸਿੰਘ , ਕਾਂਸਟੇਬਲ ਪ੍ਰਮਜੀਤ ਸਿੰਘ , ਅਮ੍ਰਿਤਪਾਲ ਸਿੰਘ , ਆਦਿ ਮੌਜੂਦ ਸਨ