* ਕਾਰਪੋਰੇਸ਼ਨ ਕਰਮਚਾਰੀਆਂ ਸਬੰਧੀ ਭਲਾਈ ਸਕੀਮਾ ਬਾਰੇ ਲਈ ਜਾਣਕਾਰੀ
ਫਗਵਾੜਾ 18 ਮਾਰਚ ( ਡਾ ਰਮਨ/ਅਜੇ ਕੋਛੜ) ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਅੱਜ ਅਨੁਸੂਚਿਤ ਜਾਤੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਮੋਹਨ ਲਾਲ ਸੂਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ•ਾਂ ਦੇ ਨਾਲ ਅੰਮ੍ਰਿਤਸਰ ਨਗਰ ਨਿਗਮ ਦੇ ਹੋਰ ਪਤਵੰਤੇ ਵੀ ਸਨ। ਮੇਅਰ ਰਿੰਟੂ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਖਾਸ ਤੌਰ ਤੇ ਕਾਰਪੋਰੇਸ਼ਨ ਦੇ ਸਫਾਈ ਕ੍ਰਮਚਾਰੀਆਂ ਨੂੰ ਧਿਆਨ ਵਿਚ ਰੱਖ ਕੇ ਚਲਾਈਆਂ ਜਾ ਰਹੀਆਂ ਭਲਾਈ ਸਕੀਮਾ ਦੀ ਜਾਣਕਾਰੀ ਪ੍ਰਾਪਤ ਕੀਤੀ। ਚੇਅਰਮੈਨ ਸੂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਾਰਪੋਰੇਸ਼ਨ ‘ਚ ਕੰਮ ਕਰਦੇ ਦਰਜਾ ਚਾਰ ਕਰਮਚਾਰੀਆਂ ਲਈ ਬਹੁਤ ਹੀ ਲਾਹੇਵੰਦ ਭਲਾਈ ਸਕੀਮਾ ਨੂੰ ਲਾਗੂ ਕੀਤਾ ਗਿਆ ਹੈ। ਜਿਹਨਾਂ ਵਿਚ ਸਫਾਈ ਕਰਮਚਾਰੀਆਂ ਦੇ ਆਸ੍ਰਿਤ ਬੱਚਿਆਂ ਨੂੰ ਪੰਜਾਬ ਸਰਕਾਰ ਵਲੋਂ ਉਨ•ਾਂ ਦੀ ਕਾਰਪੋਰੇਸ਼ਨ ਰਾਹੀਂ 6% ਦੇ ਸਧਾਰਣ ਵਿਆਜ ਤੇ ਸਵੈ ਰੁਜਗਾਰ ਸ਼ੁਰੂ ਕਰਨ ਲਈ ਕਰਜੇ ਦੇਣਾ ਸ਼ਾਮਲ ਹੈ। ਮੇਅਰ ਰਿੰਟੂ ਨੇ ਕੈਪਟਨ ਸਰਕਾਰ ਦੀਆਂ ਭਲਾਈ ਸਕੀਮਾ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਉਹ ਅੰਮ੍ਰਿਤਸਰ ਕਾਰਪੋਰੇਸ਼ਨ ਦੇ ਸਫਾਈ ਕਰਮਚਾਰੀਆਂ ਨੂੰ ਇਨ•ਾਂ ਸਕੀਮਾ ਬਾਰੇ ਦੱਸਣਗੇ ਤਾਂ ਜੋ ਸਰਕਾਰੀ ਸਕੀਮਾ ਦਾ ਲਾਭ ਉਨ•ਾਂ ਤੱਕ ਪਹੁੰਚ ਸਕੇ। ਚੇਅਰਮੈਨ ਮੋਹਨ ਲਾਲ ਸੂਦ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਹੋਰਨਾਂ ਨੂੰ ਭਰੋਸਾ ਦਿੱਤਾ ਕਿ ਉਹ ਲੋੜਵੰਦਾਂ ਦੀ ਸਹਾਇਤਾ ਲਈ ਹਰ ਸੰਭਵ ਉਪਰਾਲਾ ਕਰਨ ਲਈ ਹਮੇਸ਼ਾ ਤੱਤਪਰ ਹਨ।