ਬਿਊਰੋ ਰਿਪੋਰਟ –
ਜੰਡਿਆਲਾ ਗੁਰੂ ਵਿਚ ਮੰਗਲਵਾਰ ਨੂੰ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਫਾਇਰਿੰਗ ਕੀਤੀ ਗਈ, ਜਿਸ ਵਿੱਚ ਐਸਟੀਐਫ ਦੇ ਕਾਂਸਟੇਬਲ ਗੁਰਦੀਪ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਕਪੂਰਥਲਾ ਦੀ ਤਰਫੋਂ ਐਸਟੀਐਫ ਦੇ ਗੈਂਗਸਟਰਾਂ ਦਾ ਪਿੱਛਾ ਕਰ ਰਿਹਾ ਸੀ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਨੇੜੇ ਮੁਕਾਬਲੇ ਦੌਰਾਨ ਗੈਂਗਸਟਰਾਂ ਵੱਲੋਂ ਚਲਾਈ ਗੋਲੀ ਕਾਂਸਟੇਬਲ ਗੁਰਦੀਪ ਸਿੰਘ ਨੂੰ ਫੜ ਗਈ। ਐਸਟੀਐਫ ਦੀ ਟੀਮ ਗੁਰਦੀਪ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਜੰਡਿਆਲਾ ਗੁਰੂ ਦੇ ਹਸਪਤਾਲ ਲੈ ਗਈ ਜਿੱਥੇ ਉਸ ਨੇ ਦਮ ਤੋੜ ਦਿੱਤਾ। ਅੰਮ੍ਰਿਤਸਰ ਹਿੱ ਦੇ ਐਸਐਸਪੀ ਵਿਕਰਮਜੀਤ ਸਿੰਘ ਦੁੱਗਲ ਦਾ ਕਹਿਣਾ ਹੈ ਕਿ ਗੁਰਦੀਪ ਸਿੰਘ ਜਲੰਧਰ ਐਸਟੀਐਫ ਵਿੱਚ ਤਾਇਨਾਤ ਸੀ। ਮੁਲਜ਼ਮ ਹਾਲੇ ਫਰਾਰ ਹੈ ਅਤੇ ਬਟਾਲਾ ਰਵਾਨਾ ਹੋ ਗਿਆ ਹੈ।