Home Punjabi-News ਅੱਜ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੀ ਇਕ ਮੀਟਿੰਗ ਜਿਲ੍ਹਾ ਪ੍ਰਧਾਨ ਹਰਜਿੰਦਰ...

ਅੱਜ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੀ ਇਕ ਮੀਟਿੰਗ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸੀਚੇਵਾਲ ਦੀ ਪ੍ਰਧਾਨਗੀ ਵਿੱਚ ਹੋਈ

ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ 7340722856,9872146132

ਅੱਜ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੀ ਇਕ ਮੀਟਿੰਗ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸੀਚੇਵਾਲ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਪਾਰਟੀ ਨੂੰ ਮਜਬੂਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਅਤੇ ਨਾਲ ਹੀ ਹਰਜਿੰਦਰ ਸਿੰਘ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 24 ਤਾਰੀਕ ਨੂੰ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਕਿਸਾਨ ਵਿਰੋਧੀ ਆਰਡੀਨੈਂਸ ਦੇ ਵਿਰੋਧ ਵਿੱਚ ਤਖਤੀਆਂ ਲੈਕੇ ਕਾਲਾ ਰਿਬਨ ਤੇ ਕਾਲੀਆਂ ਝੰਡੀਆਂ ਲੈਕੇ ਸੈਂਟਰ ਸਰਕਾਰ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਪਾਰਟੀ ਵਲੋਂ 25 ਤਰੀਕ ਨੂੰ ਪੰਜਾਬ ਬੰਦ ਦਾ ਸਮਰਥਨ ਵੀ ਕੀਤਾ ਗਿਆ। ਪਾਰਟੀ ਵਲੋ ਹਲਕਾ ਸ਼ਾਹਕੋਟ ਦੇ ਪੂਰੇ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੂੰ 25 ਸਤੰਬਰ ਨੂੰ ਬਾਜ਼ਾਰ ਬੰਦ ਰੱਖਣ ਦੀ ਬੇਨਤੀ ਕੀਤੀ ਗਈ।
ਇਸ ਮੌਕੇ ਹਰਜਿੰਦਰ ਸਿੰਘ ਸੀਚੇਵਾਲ, ਰੂਪ ਲਾਲ ਸ਼ਰਮਾ, ਸੰਦੀਪ ਪਿਪਲੀ, ਬਲਵੀਰ ਸਿੰਘ ਢੰਡੋਵਾਲ, ਸਰਬਜੀਤ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ ਦੀਦ, ਸਵਿੰਦਰ ਸਿੰਘ ਸੋਨੂ, ਰਸ਼ਪਾਲ ਸਿੰਘ ਢੋਟ, ਸੁਖਪਾਲ ਸਿੰਘ ਰਾਈਵਾਲ ਆਦਿ ਹਾਜ਼ਿਰ ਹੋਏ।

ਸ਼ਾਹਕੋਟ ਮਲਸੀਆਂ ਤੋਂ ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ ਦੀ ਵਿਸ਼ੇਸ਼ ਰਿਪੋਰਟ k9 ਨਿਊਜ਼ ਪੰਜਾਬ