ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ

ਸ਼ਾਹਕੋਟ/ਮਲਸੀਆਂ ਅੱਜ ਪੇ੍ਸ ਦੇ ਰਾਂਹੀ ਇੱਕ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਨੇ ਦੱਸਿਆ ਕਿ ਚੌਵੀ ਅਕਤੂਬਰ ਨੂੰ ਨਰੇਗਾ ਕਰਮਚਾਰੀ ਯੂਨੀਅਨ ਜਲੰਧਰ ਵਲੋਂ ਪ੍ਧਾਨ ਮੰਤਰੀ ਨਰਿੰਦਰ ਮੋਦੀ, ਅਤੇ ਕੈਪਟਨ ਅਮਰਿੰਦਰ ਸਿੰਘ ਅਤੇ ਯੋਜਨਾ ਮੰਤਰੀ ਕਮੀਸ਼ਨ ਦੇ ਸਾਬਕਾ ਚੇਅਰਮੈਨ ਮੋਨਟੇਕ ਸਿੰਘ ਆਹਲੂਵਾਲੀਆ ਦੇ ਪੁਤਲੇ ਫੂਕੇ ਜਾਣਗੇ। ਪਟਿਆਲਾ ਵਿਖੇ ਹੋਏ ਰੋਸ ਧਰਨੇ ਤੋਂ ਬਾਅਦ ਜਿਥੇ ਪਟਿਆਲਾ ਪ੍ਰਸ਼ਾਸਨ ਵੱਲੋਂ,ਠੇਕਾ ਮੁਲਾਜ਼ਮਾਂ ਦੀ ਸਬ-ਕਮੇਟੀ ਕੈਬਨਿਟ ਨਾਲ ਜਿੱਥੇ ਮੀਟਿੰਗ ਕਰਾਈ ਗਈ ਸੀ।ਉਸ ਵਿੱਚ ਕੇਬਲ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਹੀ ਮੀਟਿੰਗ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਸਪੱਸ਼ਟ ਕਰ ਦਿੱਤਾ ਸੀ ਕਿ ਅਸੀਂ ਨਵਾਂ ਕਨੂੰਨ ਲਿਆ ਰਹੇ ਹਾਂ। ਇਹ ਕਨੂੰਨ ਦਾ ਖਰੜਾ,ਜੋ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਮੋਨਟੇਕ ਸਿੰਘ ਆਹਲੂਵਾਲੀਆ ਦੀ ਉਸ ਰਿਪੋਰਟ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਜਿਸ ਵਿੱਚ ਉਹਨਾਂ ਲਿਖਿਆ ਸੀ ਕਿ ਪੰਜਾਬ ਵਿੱਚ ਤਰੱਕੀ ਤਾਂ ਹੀ ਸੰਭਵ ਹੈ ਜੇਕਰ ਇਥੇ ਵਿਭਾਗੀ ਭਰਤੀਆਂ ਬੰਦ ਕਰਕੇ। ਪ੍ਰਾਈਵੇਟ ਕੰਪਨੀਆਂ ਨੂੰ ਵੀ ਕੰਮ ਦਿੱਤਾ ਜਾਵੇ ਇਸ ਲਈ ਚੌਵੀ ਅਕਤੂਬਰ ਨੂੰ ਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਕਾਲ਼ੇ ਕਨੂੰਨਾਂ ਦੇ ਵਿਰੋਧ ਵਿੱਚ ਮੋਦੀ ਕੈਪਟਨ ਤੇ ਆਹਲੂਵਾਲੀਆ ਦੇ ਪੁਤਲੇ ਫੂਕੇ ਜਾਣਗੇ। ਕਰਮਚਾਰੀਆਂ ਦੀਆਂ ਮੁੱਖ ਮੰਗਾਂ ਹਨ, ਠੇਕਾ ਮੁਲਾਜ਼ਮਾਂ ਲਈ ਬਣਾਏ ਐਕਟ-2016ਵੀ ਬਿਨਾਂ ਸੋਧ ਕੀਤੇ ਲਾਗੂ ਕਰਨਾ, ਨਰੇਗਾ ਮੁਲਾਜ਼ਮਾਂ ਨੂੰ ਕੀਤੇ ਵਾਅਦੇ ਅਨੁਸਾਰ ਐਕਟ ਅਧੀਨ ਲਿਆ ਕੇ ਪੰਚਾਇਤ ਵਿਭਾਗ ਵਿੱਚ ਪੱਕੇ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ। ਠੇਕੇਦਾਰੀ ਸਿਸਟਮ ਬੰਦ ਕਰਕੇ ਪੱਕੀ ਭਰਤੀ ਦੇ ਸਬੰਧ ਅਤੇ ਖੇਤੀ ਨਾਲ ਸਬੰਧਿਤ ਕਾਲੇ ਕਾਨੂੰਨ ਬੰਦ ਕਰਨਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਨ ਕੁਮਾਰ ਜ਼ਿਲ੍ਹਾ ਵਿੱਤ ਸਕੱਤਰ ਅਤੁਲ ਸੀਏ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ।

ਸ਼ਾਹਕੋਟ ਮਲਸੀਆਂ ਤੋਂ ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ ਦੀ ਵਿਸ਼ੇਸ਼ ਰਿਪੋਰਟ k9 ਨਿਊਜ਼ ਪੰਜਾਬ