ਸਾਹਬੀ ਦਾਸੀਕੇ ਸ਼ਾਹਕੋਟੀ

ਸ਼ਾਹਕੋਟ: ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਵੱਲੋਂ ਬੱਸ ਸਟੈਂਡ ਸ਼ਾਹਕੋਟ ਨਜ਼ਦੀਕ ਪਾਰਟੀ ਦਾ ਦਫ਼ਤਰ ਖੋਲਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦੀ ਅਗਵਾਈ ’ਚ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਉਪਰੰਤ ਰਾਜਵਿੰਦਰ ਕੌਰ ਪ੍ਰਧਾਨ ਦੋਆਬਾ ਜ਼ੋਨ ਇਸਤਰੀ ਵਿੰਗ ਅਤੇ ਰਮਨੀਕ ਸਿੰਘ ਰੰਧਾਵਾ ਇੰਚਾਰਜ਼ ਲੋਕ ਸਭਾ ਨੇ ਰੀਬਨ ਕੱਟ ਕੇ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਨੇ ਕਿਹਾ ਕਿ ਦਫ਼ਤਰ ਖੋਲਣ ਦਾ ਮਕਸਦ ਲੋਕਾਂ ਦੇ ਦੁੱਖ-ਸੁੱਖ ਸੁਨਣੇ ਅਤੇ ਲੋਕਾਂ ਦੇ ਮਸਲਿਆਂ ਦਾ ਹੱਲ ਕਰਵਾਉਣਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕਜੁਟਤਾ ਨਾਲ ਮਜ਼ਬੂਤ ਹੋ ਰਹੀ ਹੈ ਅਤੇ 2022 ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਯਕੀਨੀ ਹੈ। ਉਨਾਂ ਕਿਹਾ ਕਿ ਅਕਾਲੀ-ਭਾਜਪਾ ਤੇ ਕਾਂਗਰਸ ਨੇ ਹਮੇਸ਼ਾ ਹੀ ਲੋਕਾਂ ਦੀ ਲੁੱਟ ਕੀਤੀ ਅਤੇ ਇਹ ਦੋਵੇਂ ਪਾਰਟੀਆਂ ਸੱਤਾ ਹਾਸਲ ਕਰਨ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ, ਜਿਸ ਤੋਂ ਲੋਕ ਭਲੀ-ਭਾਂਤ ਜਾਣੂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ ਸੀਚੇਵਾਲ ਜ਼ਿਲਾ ਪ੍ਰਧਾਨ ਜਲੰਧਰ (ਦਿਹਾਤੀ), ਰੂਪ ਲਾਲ ਸ਼ਰਮਾ ਸੋਸ਼ਲ ਮੀਡੀਆ ਇੰਚਾਰਜ ਸ਼ਾਹਕੋਟ, ਗੱਜਣ ਸਿੰਘ ਸ਼ਹਿਰੀ ਪ੍ਰਧਾਨ, ਕੁਲਦੀਪ ਸਿੰਘ ਦੀਦ ਜਿਲ੍ਹਾ ਪ੍ਰਧਾਨ ਵਪਾਰ ਮੰਡਲ, ਮਨੋਜ ਅਰੋੜਾ ਸ਼ਹਿਰੀ ਪ੍ਰਧਾਨ ਯੂਥ, ਸੀਨੀਅਰ ਆਗੂ ਜਸਪਾਲ ਸਿੰਘ ਮਿਗਲਾਨੀ, ਲਖਵੀਰ ਸਿੰਘ, ਸਿਮਰਜੀਤ ਕੌਰ ਪ੍ਰਧਾਨ ਮਹਿਲਾ ਵਿੰਗ, ਅਜੈਬ ਸਿੰਘ, ਨਵਨੀਤ ਸਿੰਘ ਸਹੋਤਾ, ਰਣਜੀਤ ਸਿੰਘ ਰਾਣਾ, ਸੰਦੀਪ ਬਘੇਲਾ, ਹਰਜੀਤ ਸਿੰਘ, ਬਲਵੀਰ ਸਿੰਘ ਢੰਡੋਵਾਲ, ਬਲਜੀਤ ਹੇਅਰ, ਪਰਮਿੰਦਰ ਸਿੰਘ, ਸੰਤੋਖ ਸਿੰਘ ਸਿੰਘਪੁਰ, ਸੁਖਵਿੰਦਰ ਕੌਰ ਗਿੱਲ ਢੰਡੋਵਾਲ, ਕੇਵਲ ਕ੍ਰਿਸ਼ਨ ਮੱਟੂ, ਰਣਜੀਤ ਸਿੰਘ ਫੌਜੀ, ਸਾਵਣ ਸਿੰਘ, ਵਕੀਲ ਸਿੰਘ, ਅਜੇ ਅਰੋੜਾ, ਰੌਸ਼ਨ, ਕਮਲਜੀਤ ਸਿੰਘ, ਸਾਧੂ ਸਿੰਘ, ਅੰਮਿ੍ਰਤਪਾਲ ਸਿੰਘ ਢੰਡੋਵਾਲ, ਤੇਜੀ ਕੰਗ ਆਦਿ ਇਲਾਵਾ ਵੱਡੀ ਗਿਣਤੀ ’ਚ ਵਲੰਟੀਅਰ ਹਾਜ਼ਰ ਸਨ।