ਨਹਿੰਗਾ ਹੱਥੋਂ ਜ਼ਖਮੀ ਹੋਣ ਵਾਲੇ ਐਸਆਈ ਹਰਜੀਤ ਸਿੰਘ ਦੇ ਪੁੱਤਰ ਅਰਸ਼ਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ‘ਚ ਕਾਂਸਟੇਬਲ ਦੇ ਅਹੁਦੇ ‘ਤੇ ਭਰਤੀ ਕੀਤਾ ਗਿਆ ਹੈ। ਡੀਜੀਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਖੁਦ ਐਸਆਈ ਹਰਜੀਤ ਸਿੰਘ ਨੂੰ ਅਰਸ਼ਪ੍ਰੀਤ ਸਿੰਘ ਦਾ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਉਹ ਆਪਣੇ ਪਿਤਾ ਦੀ ਤਰ੍ਹਾਂ ਬਹਾਦਰੀ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਗੇ।