ਸਾਹਬੀ ਦਾਸੀਕੇ ਸ਼ਾਹਕੋਟੀ

ਸ਼ਾਹਕੋਟ,ਮਲਸੀਆ ਕੋਰੋਨਾ ਮਹਾਂਮਾਰੀ ਕਾਰਨ ਮੋਹਰੀ ਕਤਾਰ ਵਿੱਚ ਲੋਕਾਂ ਦੀ ਸੁਰੱਖਿਆ ਵਿੱਚ ਲੱਗੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਹੌਸਲਾ ਅਫ਼ਜਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਲੋਕਾਂ ਨੂੰ ਸੁਰੱਖਿਆ ਦੇਣ ਵਾਲੇ ਹਲਕਾ ਸ਼ਾਹਕੋਟ ਅਧੀਨ ਪੈਂਦੇ ਮਾਡਲ ਥਾਣਾ ਸ਼ਾਹਕੋਟ, ਲੋਹੀਆਂ ਅਤੇ ਮਹਿਤਪੁਰ ਦੇ ਪੁਲਿਸ ਜਵਾਨਾਂ ਦਾ ਹੌਂਸਲਾ ਵਧਾਉਣ ਲਈ ਮਾਡਲ ਥਾਣਾ ਸ਼ਾਹਕੋਟ ਵਿਖੇ ਸ੍ਰ. ਪਿਆਰਾ ਸਿੰਘ ਥਿੰਦ ਡੀ.ਐੱਸ.ਪੀ. ਸ਼ਾਹਕੋਟ ਦੀ ਅਗਵਾਈ ਅਤੇ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ਼ ਐੱਸ.ਐੱਚ.ਓ. ਸ਼ਾਹਕੋਟ ਦੀ ਦੇਖ-ਰੇਖ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰ. ਨਵਜੋਤ ਸਿੰਘ ਮਾਹਲ ਐੱਸ.ਐੱਸ.ਪੀ. (ਜਲੰਧਰ) ਦਿਹਾਤੀ ਤੇ ਸ੍ਰ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਹਲਕਾ ਸ਼ਾਹਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸਰਬਜੀਤ ਸਿਘ ਬਾਹੀਆ ਐੱਸ.ਪੀ. (ਡੀ.) ਅਤੇ ਸਰਬਜੀਤ ਸਿੰਘ ਰਾਏ ਐੱਸ.ਪੀ. (ਸਪੈਸ਼ਲ) ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ। ਇਸ ਮੌਕੇ ਐੱਸ.ਐੱਸ.ਪੀ. ਨੇ ਪੁਲਿਸ ਜਵਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਤੁਰੰਤ ਹੱਲ ਕੀਤਾ। ਇਸ ਮੌਕੇ ਸ੍ਰ. ਨਵਜੋਤ ਸਿੰਘ ਮਾਹਲ ਐੱਸ.ਐੱਸ.ਪੀ. (ਜਲੰਧਰ) ਦਿਹਾਤੀ ਤੇ ਸ੍ਰ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਹਲਕਾ ਸ਼ਾਹਕੋਟ ਵੱਲੋਂ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦਾ ਹੌਂਸਲਾ ਵਧਾਉਦਿਆਂ ਵਰਦੀਆਂ ਅਤੇ ਹੋਰ ਲੋੜੀਂਦਾ ਸਮਾਨ ਭੇਟ ਕਰਕੇ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨਾਂ ਕਿਹਾ ਕਿ ਜਿਥੇ ਸਾਰਾ ਦੇਸ਼ ਕੋਰੋਨਾ ਮਹਾਂਮਾਰੀ ਕਾਰਨ ਆਪਣੇ ਘਰਾਂ ਵਿੱਚ ਮੌਜੂਦ ਸੀ, ਉਥੇ ਹੀ ਪੁਲਿਸ ਜਵਾਨਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਲੋਕਾਂ ਦੀ ਹਰ ਤਰਾਂ ਨਾਲ ਸੁਰੱਖਿਆ ਕੀਤੀ ਅਤੇ ਲੋੜਵੰਦ ਲੋਕਾਂ ਤੱਕ ਰਾਸ਼ਨ ਸਮੱਗਰੀ ਪਹੁੰਚਾਈ। ਉਨਾਂ ਕਿਹਾ ਕਿ ਕੋਰੋਨਾ ਅਜੇ ਖਤਮ ਨਹੀਂ ਹੋਇਆ। ਇਸ ਲਈ ਸਾਨੂੰ ਸਾਰਿਆ ਨੂੰ ਸਾਵਧਾਨੀ ਵਰਤਨ ਦੀ ਲੋੜ ਹੈ ਤੇ ਲਾਕਡਾਊਨ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਹੀ ਅਸੀਂ ਆਪਣਾ ਅਤੇ ਹੋਰਨਾਂ ਦਾ ਬਚਾਅ ਕਰ ਸਕਦੇ ਹਾਂ।