Home Punjabi-News ਕਮਲਾ ਨਹਿਰੂ ਕਾਲਜ ਦੇ ਐਮ.ਏ.ਅਰਥ-ਸ਼ਾਸ਼ਤਰ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ

ਕਮਲਾ ਨਹਿਰੂ ਕਾਲਜ ਦੇ ਐਮ.ਏ.ਅਰਥ-ਸ਼ਾਸ਼ਤਰ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ

ਫਗਵਾੜਾ (ਡਾ ਰਮਨ ) ਕਮਲਾ ਨਹਿਰੂ ਕਾਲਜ ਫਾਰ ਵੋਮੈਨ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵੱਲੋਂ ਘੋਸ਼ਿਤ ਕੀਤੇ ਗਏ ਐਮ.ਏ.ਅਰਥ-ਸ਼ਾਸ਼ਤਰ ਸਮੈਸਟਰ ਤੀਜਾ ਦੇ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਮਿਸ ਪ੍ਰੀਤੀ ਨੇ 79.6%,ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਦੂਜਾ ਅਤੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਮਿਸ ਸਾਰਾ ਨੇ 76.2% ਅਤੇ ਅਲਕਾ ਬੰਗੜ ਨੇ 71.8% ਅੰਕਾਂ ਨਾਲ਼ ਕ੍ਰਮਵਾਰ ਕਾਲਜ ਵਿੱਚੋਂ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਵਿਭਾਗ,ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ। ਨਤੀਜਾ ਸੌ ਫ਼ੀਸਦੀ ਰਿਹਾ। ਪ੍ਰਿੰਸੀਪਲ ਡਾ: ਸਵਿੰਦਰ ਪਾਲ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਰਥ-ਸ਼ਾਸ਼ਤਰ ਵਿਭਾਗ ਦੇ ਪ੍ਰਾਧਿਆਪਕਾਂ ਨੂੰ ਇਸ ਬਹੁਮੁੱਲੀ ਪ੍ਰਾਪਤੀ ਦੀ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੈਸਟਰ ਵਿੱਚ ਹੋਰ ਸ਼ਾਨਦਾਰ ਪ੍ਰਾਪਤੀਆਂ ਦੀ ਆਸ ਕੀਤੀ।