ਫਗਵਾੜਾ (ਡਾ ਰਮਨ )
ਰਾਜੀਵ ਵਰਮਾ ਕਮਿਸ਼ਨਰ ਨਗਰ ਨਿਗਮ ਫਗਵਾੜਾ ਵੱਲੋਂ ਅੱਜ ਸ਼ਹਿਰ ਦਾ ਦੌਰਾ ਕਰਦੇ ਹੋਏ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ ਅਤੇ ਸਿਵਲ ਸ਼ਾਖਾ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਸ੍ਰੀ ਵਰਮਾ ਵੱਲੋਂ ਸਭ ਤੋਂ ਪਹਿਲਾਂ ਨਗਰ ਨਿਗਮ ਫਗਵਾੜਾ ਦੇ ਵਾਰਡ ਨੰਬਰ 2 ਦੇ ਦਸ਼ਮੇਸ਼ ਨਗਰ ਵਿਖੇ ਬਣ ਰਹੀਆਂ ਗਲੀਆਂ ਦਾ ਜਾਇਜ਼ਾ ਲਿਆ ਗਿਆ। ਇਸ ਉਪਰੰਤ ਸ੍ਰੀ ਵਰਮਾ ਵੱਲੋਂ ਨਵੀਂ ਦਾਣਾ ਮੰਡੀ ਤੋਂ ਬਾਬਾ ਗਧੀਆ ਸਾਈਡ ਤੇ ਬਣ ਰਹੀ ਨਵੀਂ ਸੜਕ ਦਾ ਨਿਰੀਖਣ ਕੀਤਾ ਗਿਆ।

ਉਹਨਾਂ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਸ. ਬਲਵਿੰਦਰ ਸਿੰਘ ਧਾਲੀਵਾਲ ਹਲਕਾ ਵਿਧਾਇਕ ਦੀ ਰਹਿਨੁਮਾਈ ਹੇਠ ਫਗਵਾੜਾ ਸ਼ਹਿਰ ਦੇ ਵਿਕਾਸ ਲਈ ਕਿਸੇ ਕਿਸਮ ਦੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਕੰਮ ਦੀ ਕੁਆਲਟੀ ਵਿੱਚ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇ।

ਇਸ ਸਬੰਧੀ ਉਹਨਾਂ ਵੱਲੋਂ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਇਸ ਮੌਕੇ ਉਹਨਾਂ ਨਾਲ ਪਦਮ ਦੇਵ ਸੁਧੀਰ ਸਾਬਕਾ ਕੌਂਸਲਰ, ਵਿਕਰਮ ਜਲੋਟਾ, ਸਅਰਜੁਨ ਸੁਧੀਰ, ਤਰਨਜੀਤ ਸਿੰਘ ਭਿੰਨੜਾ, ਪੰਕਜ ਹੰਸ ਐੱਸ.ਡੀ.ਓ.
ਕੁਲਦੀਪ ਕੁਮਾਰ ਅਤੇ ਸ਼ਹਿਰ ਵਾਸੀ ਹਾਜ਼ਿਰ ਸਨ