ਫਗਵਾੜਾ (ਡਾ ਰਮਨ)

ਪੰਜਾਬ ਵਿੱਚ ਫੈਲ ਰਹੀ ਕੋਵਿਡ 19 ਕਰੋਨਾ ਬਿਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਕਰਫਿਊ ਜਾਰੀ ਕੀਤਾ ਗਿਆ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਜੇਕਰ ਕੋਈ ਵੀ ਵਿਅਕਤੀ ਪੰਜਾਬ ਸਰਕਾਰ ਦੇ ਹੁਕਮਾਂ ਦੇ ਉਲਟ ਜਾਦਾ ਹੈ ਜਾ ਅਪਣੀ ਦੁਕਾਨ ਖੋਲਦਾ ਹੈ ਤਾ ਉਸ ਖਿਲਾਫ ਧਾਰਾ 188 ਆੲੀ ਪੀ ਸੀ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ ੲਿਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਸਤਨਾਮਪੁਰਾ ਮੁੱਖੀ ਊਸ਼ਾ ਰਾਣੀ ਨੇ ਕੀਤਾ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦੋਰਾਨ ਅਪਣੇ ਘਰਾ ਵਿੱਚ ਹੀ ਰਹਿਣ ਜੇਕਰ ਕੋਈ ਵਿਅਕਤੀ ਬਿਨਾ ਕਿਸੇ ਕਾਰਣ ਤੋਂ ਸੜਕ ਤੇ ਦਿਖਾੲੀ ਦਿੰਦਾ ਹੈ ਤਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ