ਫਗਵਾੜਾ (ਡਾ ਰਮਨ /ਅਜੇ ਕੋਛੜ )
ਹਲਕਾ ਵਿਧਾਇਕ ਬਲਵਿੰਦਰ ਸਿੰਘ‌ ਧਾਲੀਵਾਲ ਨੇ ਅੱਜ ਫਗਵਾੜਾ ‘ਚ ਕਰਫਿਊ ਨਿਯਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਦੇ ਮਕਸਦ ਨਾਲ ਪੰਜ ਮੋਬਾਇਲ ਆਟੋ ਰਵਾਨਾ ਕੀਤੇ ਜੋ ਹਰ ਗਲੀ ਮੁਹੱਲੇ ‘ਚ ਘੁੰਮ ਕੇ ਲਾਊਡ ਸਪੀਕਰ ਰਾਹੀਂ ਲੋਕਾਂ ਨੂੰ ਸੁਚੇਤ ਕਰਨਗੇ ਕਿ ਕਰਫਿਊ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਨਾਲ ਹੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੋਂ ਵਿਚ ਲਿਆਉਂਦੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਦੱਸਿਆ ਜਾਵੇਗਾ। ਇਸ ਮੌਕੇ ਫਗਵਾੜਾ ਦੇ ਨਵ ਨਿਯੁਕਤ ਏ.ਡੀ.ਸੀ. ਕਮ ਨਿਗਮ ਕਮੀਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੁਲਿਸ ਦੀਆਂ ਸੱਤ ਗੱਡੀਆਂ ਲੋਕਾਂ ਨੂੰ ਜਾਗਰੁਕ ਕਰ ਰਹੀਆਂ ਸਨ ਅਤੇ ਹੁਣ 5 ਮੋਬਾਇਲ ਆਟੋ ਸਮੇਤ 12 ਗੱਡੀਆਂ ਨੂੰ ਇਸ ਕੰਮ ਵਿਚ ਲਗਾਇਆ ਗਿਆ ਹੈ। ਵਿਧਾਇਕ ਧਾਲੀਵਾਲ ਨੇ ਆਮ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਕਰਫਿਊ ਨਿਯਮਾਂ ਦੀ ਉਲੰਘਣਾ ਕਰਕੇ ਆਪਣੀ ਸਿਹਤ ਨਾਲ ਖਿਲਵਾੜ ਨਾ ਕਰਨ ਕਿਉਂਕਿ ਇਸ ਨਾਲ ਪੂਰਾ ਪਰਿਵਾਰ ਖਤਰੇ ਵਿਚ ਪੈ ਸਕਦਾ ਹੈ। ਇਸ ਮੌਕੇ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਸੀਨੀਅਰ ਕਾਂਗਰਸੀ ਆਗੂ ਵਿਨੋਦ ਵਰਮਾਨੀ, ਕੌਂਸਲਰ ਜਤਿੰਦਰ ਵਰਮਾਨੀ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ ਤੋਂ ਇਲਾਵਾ ਜਗਜੀਤ ਬਿੱਟੂ, ਕਮਲ ਧਾਲੀਵਾਲ, ਸਤਪਾਲ ਕਲੂਚਾ, ਸੁਨੀਲ ਗੁਪਤਾ ਆਦਿ ਹਾਜਰ ਸਨ।