ਫਗਵਾੜਾ(ਡਾ ਰਮਨ) ਦੋਆਬੇ ਦੀ ਮਾਣਮੱਤੀ ਸੰਸਥਾ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਸਮਾਜ ਵਿੱਚ ਰਾਹ ਦਸੇਰੇ ਦਾ ਕੰਮ ਕਰ ਰਹੀ ਹੈ। ਕਰੋਨਾ ਆਫ਼ਤ ਸਮੇਂ ਉਹਨਾਂ ਲੋੜਵੰਦਾਂ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਅੱਜ ਆਪਣੇ 46 ਵੇਂ ਦਿਨ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ‘ਚ ਨੰਗਲ ਰੋਡ, ਨਿਊ ਸਟਾਰ ਸਿਟੀ, ਬਸੰਤ ਨਗਰ, ਅਨੰਦ ਵਿਹਾਰ ਅਤੇ ਟਾਵਰ ਕਲੋਨੀ, ਗੋਬਿੰਦਪੁਰਾ ਦੇ ਕੁਝ ਇਲਾਕਿਆਂ ਵਿਚ ਲੋਕਾਂ ਨੂੰ ਲੰਗਰ ਛਕਾਉਣ ਦਾ ਸ਼ੁੱਭ ਅਰੰਭ ਸ਼੍ਰੀ ਮਲਕੀਅਤ ਸਿੰਘ ਇੰਚਾਰਜ ਪੀ.ਸੀ.ਆਰ. ਫਗਵਾੜਾ ਵਲੋਂ ਕੀਤਾ ਗਿਆ। ਉਹਨਾ ਦੇ ਨਾਲ ਸਬ ਇੰਸਪੈਕਟਰ ਚਰਨਜੀਤ ਸਿੰਘ, ਏ.ਐਸ.ਆਈ. ਹਰਬੰਸ ਲਾਲ ਸਨ। ਇਸ ਮੌਕੇ ਮਲਕੀਅਤ ਸਿੰਘ ਨੇ ਕਿਹਾ ਕਿ ਸਰਬ ਨੌਜਵਾਨ ਸਭਾ ਦੇ ਵਰਕਰ ਅਣਥੱਕ ਹਨ ਜੋ ਸਮਾਜ ਦੀ ਸੇਵਾ ਕਰਦੇ ਹਨ ਤੇ ਅੱਜ ਵੀ ਇਸ ਕਰੋਨਾ ਦੀ ਮਹਾਂਮਾਰੀ ਕਾਰਣ ਲੋਕਾਂ ‘ਚ ਦਹਿਸ਼ਤ ਹੈ ਪਰ ਸਭਾ ਦੇ ਮੈਂਬਰ ਲੋਕਾਂ ਨੂੰ ਹੌਂਸਲਾ ਦੇ ਰਹੇ ਹਨ ਤੇ ਉਹਨਾ ਨੂੰ ਲੰਗਰ ਵੀ ਮਹੱਈਆ ਕਰਵਾ ਰਹੇ ਹਨ । ਅੱਜ ਸਰਬ ਨੌਜਵਾਨ ਸਭਾ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੇ ਦੋ ਹਜ਼ਾਰ ਤੋਂ ਵੱਧ ਮੈਂਬਰਾਂ ਨੂੰ ਲੰਗਰ ਛਕਾਇਆ ਗਿਆ। ਇਸ ਮੌਕੇ ਰਾਜ ਕੁਮਾਰ ਕਨੌਜੀਆ, ਸਾਹਿਬਜੀਤ ਸਿੰਘ, ਕੁਲਵੀਰ ਬਾਵਾ, ਮਨਮੀਤ ਮੇਵੀ, ਡਾ ਕੁਲਦੀਪ ਸਿੰਘ, ਬਲਵਿੰਦਰ ਸਿੰਘ, ਨਰਿੰਦਰ ਸਿੰਘ ਸੈਣੀ, ਤੇਜਵਿੰਦਰ ਦੁਸਾਂਝ, ਹਰਵਿੰਦਰ ਸਿੰਘ, ਸੋਨੂੰ ਮਹਿਰਾ, ਚਰਨ ਦਾਸ, ਹਰਜਿੰਦਰ ਗੋਗਨਾ, ਰਣਜੀਤ ਮੱਲਣ, ਹਰਜੀਤ ਸਿੰਘ ਪੁੰਨ, ਕੁਲਤਾਰ ਬਸਰਾ, ਸੁਨੀਲ ਬੇਦੀ, ਡਾ. ਨਰੇਸ਼ ਬਿੱਟੂ, ਸ਼ਿਵ ਕੁਮਾਰ, ਮਨਦੀਪ ਸ਼ਰਮਾ, ਸਵਰਨ ਸਿੰਘ ਸਵਰਨ ਸਵੀਟ ਸ਼ਾਪ, ਕੁਲਵਿੰਦਰ ਸਿੰਘ, ਰਿੰਕੂ, ਸੁਰਜੀਤ ਕੁਮਾਰ, ਕਾਮਰਾਜ ਆਦਿ ਹਾਜਰ ਸਨ।