ਫਗਵਾੜਾ (ਡਾ ਰਮਨ)
ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਜ਼ਿਲੇ ਵਿਚ ਮਿਤੀ 23 ਮਾਰਚ 2020 ਨੂੰ ਜ਼ਿਲੇ ਵਿਚ ਲਗਾਏ ਕਰਫਿੳੂ ਅਤੇ ਮਿਤੀ 24 ਅਤੇ 25 ਮਾਰਚ 2020 ਨੂੰ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਕਰਫਿੳੂ ਦੌਰਾਨ ਦਿੱਤੀ ਛੋਟ ਦੀ ਲਗਾਤਾਰਤਾ ਵਿਚ ਹੁਕਮ ਜਾਰੀ ਕੀਤੇ ਹਨ ਕਿ ਸਮੂਹ ਗੈਸ ਏਜੰਸੀਆਂ ਵੱਲੋਂ ਕਰਫਿੳੂ ਦੌਰਾਨ ਰੋਜ਼ਾਨਾ ਸਵੇਰੇ 5 ਵਜੇ ਤੋਂ ਸਵੇਰੇ 8 ਵਜੇ ਤੱਕ ਗੈਸ ਦੀ ਸਪਲਾਈ ਘਰ-ਘਰ ਕੀਤੀ ਜਾਵੇਗੀ ਅਤੇ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤੀ ਜਾ ਰਹੀ ਸਪਲਾਈ ਵੀ ਜਾਰੀ ਰਹੇਗੀ।