ਗੜ੍ਹਸ਼ੰਕਰ ( ਫੂਲਾ ਰਾਮ ਬੀਰਮਪੁਰ) : ਜਿਥੇ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ੳੁਥੇ ਹੀ ਸ਼ੁੱਕਰਵਾਰ ਨੂੰ ਪੰਜਾਬ ਵਿਚ ਦੁਪਹਿਰ 1 ਵਜੇ ਤਕ ਚਾਰ ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ। ਇਨ੍ਹਾਂ ਵਿਚੋਂ ਤਿੰਨ ਮਰੀਜ਼ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦੇ ਹਨ। ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।  ਦੱਸਣਯੋਗ  ਹੈ ਕਿ ਪਿਛਲੇ ਦਿਨੀਂ ਪਿੰਡ ਮੋਰਾਂਵਾਲੀ ਦੇ ਪਿਤਾ-ਪੁੱਤਰ ਦੇ ਕੋਰੋਨਾ ਵਾਇਰਸ ਦਾ ਟੈੱਸਟ ਪਾਜ਼ੇਟਿਵ ਆਇਆ ਸੀ। ਜਿਸ ਤੋਂ ਬਾਅਦ ਅੱਜ 3 ਹੋਰ ਦੀ ਜਾਂਚ ਬਾਅਦ ਇਹ ਗਿਣਤੀ 5 ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਪਿੰਡ ਮੋਰਾਂਵਾਲੀ ਅਤੇ ਨਜ਼ਦੀਕੀ ਪਿੰਡਾਂ ‘ਚ ਘਰ-ਘਰ ਜਾ ਕੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।