Home Punjabi-News ਕਰੋਨਾ ਦੇ ਵੱਧ ਰਹੇ ਮਾਮਲਿਆ ਨੂੰ ਵੇਖਦੇ ਹੋਏ ਹਲਕਾ ਵਿਧਾਇਕ ਬਲਵਿੰਦਰ ਸਿੰਘ...

ਕਰੋਨਾ ਦੇ ਵੱਧ ਰਹੇ ਮਾਮਲਿਆ ਨੂੰ ਵੇਖਦੇ ਹੋਏ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੀਤੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਰੈਸਟ ਹਾਊਸ ਮੀਟਿੰਗ

ਫਗਵਾੜਾ ( ਡਾ ਰਮਨ ) ਕਰੌਨਾਂ ਮਹਾਂਮਾਰੀ ਦੇ ਦਿਨੋਂ ਦਿਨ ਵੱਧ ਰਹੇ ਪ੍ਰਕੋਪ ਨੂੰ ਮੁੱਖ ਰੱਖਦੇ ਹੋਏ
ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਫਗਵਾੜਾ ਨੇ ਅੱਜ ਰੈਸਟ ਹਾਉਸ ਵਿਖੇ ਫਗਵਾੜਾ ਦੇ ਸਮੂਹ ਪ੍ਰਸ਼ਾਸਨਿਕ ਅਧੀਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਕਰੌਨਾਂ ਨੂੰ ਕੰਟਰੋਲ ਕਰਨ ਅਤੇ ਫਗਵਾੜਾ ਵਾਸੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਧਾਲੀਵਾਲ ਸਾਹਿਬ ਨੇ ਅਧੀਕਾਰੀਆਂ ਨੂੰ ਲੋੜੀੰਦੇ ਦਿਸ਼ਾ ਨਿਰਦੇਸ਼ ਦਿਤੇ। ਜਿਸ ਉਪਰੰਤ ਕੰਟੋਨਮੈਂਟ ਜੋਨ ਐਲਾਨੇ ਗਏ ਭਗਤਪੁਰਾ ਪ੍ਰੀਤ ਨਗਰ ਦਾ ਦੌਰਾ ਕਰਕੇ ਕੀਤੇ ਹੋਏ ਪ੍ਰਬੰਧਾਂ ਦਾ ਜਾਇਜਾ ਵੀ ਲਿਆ।