(ਸਾਹਬੀ ਦਾਸੀਕੇ)
ਸ਼ਾਹਕੋਟ: ਮਲਸੀਆਂ, ਦੇਸ਼ ਭਰ ਵਿੱਚ ਕਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵੱਧਦਾ ਦੇਖਦੇ ਹੋਏ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ ਹਿੱਤ ਲਈ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਪੁਲਿਸ ਪ੍ਰਸਾਸ਼ਨ ਵੱਲੋਂ ਸਰਕਾਰ ਵੱਲੋਂ ਜਾਰੀ ਹੋਈਆਂ ਹਦਾਇਤਾ ਅਨੁਸਾਰ ਸ. ਪਿਆਰਾ ਸਿੰਘ ਡੀ.ਐਸ.ਪੀ. ਸਬ ਡਵੀਜ਼ਨ ਸ਼ਾਹਕੋਟ ਦੀ ਅਗਵਾਈ ਅਤੇ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ਼ ਐਸ.ਐਚ.ਓ. ਸ਼ਾਹਕੋਟ ਦੀ ਦੇਖ-ਰੇਖ ਹੇਠ ਜਿਥੇ ਸ਼ਾਹਕੋਟ ਸ਼ਹਿਰ ਵਿੱਚ ਪੈਦਲ ਮਾਰਚ ਕਰ ਲੋਕਾਂ ਨੂੰ ਕਰੋਨਾ ਵਾਇਰਸ ਸਬੰਧੀ ਜਾਗਰੂਕ ਕਰਦਿਆ ਸਾਵਧਾਨੀਆਂ ਵਰਤਨ ਅਤੇ 22 ਮਾਰਚ ਨੂੰ ‘ਜਨਤਾ ਕਰਫਿਊ’ ਦੌਰਾਨ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨਾਂ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਰਕਾਰ ਦੀਆਂ ਹਦਾਇਤਾ ਅਨੁਸਰ ਖਾਣ ਪੀਣ ਵਾਲੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਅਤੇ ਰੇਹੜੀਆਂ ਬੰਦ ਕਰਵਾਇਆ ਤਾਂ ਜੋ ਲੋਕ ਇਕੱਠੇ ਨਾ ਹੋ ਸਕਣ। ਇਸ ਉਪਰੰਤ ਪੁਲਿਸ ਅਧਿਕਾਰੀਆਂ ਵੱਲੋਂ ਵਪਾਰ ਮੰਡਲ ਸ਼ਾਹਕੋਟ ਅਧੀਨ ਪੈਂਦੀਆਂ ਵੱਖ-ਵੱਖ ਯੂਨੀਅਨ ਦੇ ਨੁਮਾਇੰਦਿਆ ਨਾਲ ਮੀਟਿੰਗ ਕਰਕੇ ਜਨਤਾ ਕਰਫਿਊ ਦੌਰਾਨ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਬ ਇੰਸ: ਬਲਕਾਰ ਸਿੰਘ, ਏ.ਐਸ.ਆਈ. ਸਤਨਾਮ ਸਿੰਘ, ਏ.ਐਸ.ਆਈ. ਬਲਵਿੰਦਰ ਸਿੰਘ ਆਦਿ ਮੌਜੂਦ ਸਨ।