(ਸਾਹਬੀ ਦਾਸੀਕੇ ਅਮਨਪ੍ਰੀਤ ਸੋਨੂੰ)
ਸ਼ਾਹਕੋਟ, ਮਲਸੀਆਂ,23 ਮਾਰਚ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਜਥੇਬੰਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਦੇ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ, ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ,ਸੂਬਾ ਪ੍ਰੈਸ ਸਕੱਤਰ ਜਸਵੀਰ ਸਿੰਘ ਸ਼ੀਰਾ, ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਸਰਕਾਰ ਨੂੰ ਬੇਨਤੀ ਪੱਤਰ ਲਿਖਿਆ ਗਿਆ ਹੈ ਕਿ ਸੰਸਾਰ ਵਿਆਪੀ ਮਹਾਂਮਾਰੀ ਕੋਵਿਡ 19 ਦੇ ਵਧ ਰਹੇ ਖਤਰੇ ਅਤੇ ਇਸ ਕਰੋਪੀ ਨੂੰ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਮਿਤੀ 20-3-2020 ਨੂੰ ਵਿਸ਼ੇਸ਼ ਨੋਟੀਫਕੇਸ਼ਨ ਜਾਰੀ ਕਰਕੇ ਸਮੁੱਚੇ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ।ਉੱਥੇ ਸਮੁੱਚੇ ਦਫਤਰੀ ਸਟਾਫ ਚ 50% ਘਰਾਂ ਚ ਰਹਿ ਰਹਿ ਕੇ ਕੰਮ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਕਿਹਾ ਕਿ ਜਾਰੀ ਨੋਟੀਫਕੇਸ਼ਨ ਮੁਤਾਬਕ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਜ਼ਰੂਰੀ ਅਤੇ ਅਪਾਤਕਾਲ ਸੇਵਾਵਾਂ ਦੀ ਸੂਚੀ ਵਿੱਚ ਦਰਜ ਕੀਤਾ ਗਿਆ ਹੈ। ਇਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਕਹਿਰ ਦੌਰਾਨ ਵੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਹਜ਼ਾਰਾਂ ਠੇਕਾ ਆਧਾਰਤ ਕਾਮੇ ਲੋਕਾਂ ਨੂੰ ਪੀਣ ਯੋਗ ਸਾਫ਼ ਪਾਣੀ ਦੇਣ ਲਈ ਪੇਂਡੂ ਤੇ ਸ਼ਹਿਰੀ ਜਲ ਘਰ ਜਲ ਘਰਾਂ ਤੇ ਡਿਊਟੀ ਨਿਭਾ ਰਹੇ ਹਨ ।ਉੱਥੇ ਪਿੰਡਾਂ ਵਿੱਚ ਲੋਕਾਂ ਨੂੰ ਕਰੋਨਾ ਵਾਇਰਸ ਦੇ ਟਾਕਰੇ ਲਈ ਪ੍ਰਚਾਰ ਕਰਕੇ ਸਾਵਧਾਨੀਆਂ ਰੱਖਣ ਲਈ ਸੁਚੇਤ ਕਰ ਰਹੇ ਹਨ ।ਇਨ੍ਹਾਂ ਕਿਹਾ ਕਿ ਇਸ ਮਨੁੱਖੀ ਆਫ਼ਤ ਦੀ ਘੜੀ ਮੌਕੇ ਜਿੱਥੇ ਇਹ ਮੁਲਾਜ਼ਮ ਪੂਰੀ ਇਮਾਨਦਾਰੀ ਨਾਲ ਸੇਵਾ ਕਰ ਰਹੇ ਹਨ ।ਉੱਥੇ ਪੰਜਾਬ ਸਰਕਾਰ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਵੀ ਫਰਜ਼ ਬਣਦਾ ਹੈ। ਕਿ ਨਾਂ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ, ਇਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੁੂਚੇ ਮੁਲਾਜ਼ਮਾਂ ਦੀ ਮਾਰਚ ਮਹੀਨੇ ਦੀ ਤਨਖਾਹ ਸਾਲ ਖ਼ਤਮ ਹੋਣ ਕਾਰਨ ਬਜਟ ਅਤੇ ਡੀ,ਡੀ,ਓ ਪਾਵਰਾਂ ਦੇਰੀ ਨਾਲ ਆਉਣ ਕਾਰਨ ਅਕਸਰ ਲੇਟ ਹੁੰਦੀ ਹੈ ।ਜਿਸ ਕਾਰਨ ਸਮੁੱਚੇ ਮੁਲਾਜ਼ਮ ਆਰਥਿਕ ਸੰਕਟ ਦਾ ਸ਼ਿਕਾਰ ਹੋ ਜਾਂਦੇ ਹਨ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਬਜਟ ਅਤੇ ਡੀ,ਡੀ,ਓ ਪਾਵਰਾਂ 31ਮਾਰਚ ਤੋਂ ਪਹਿਲਾਂ ਜਾਰੀ ਕੀਤੀਆਂ ਜਾਣ, ਸਮੁੱਚੇ ਜਲ ਘਰਾਂ ਤੇ ਸੈਨੀਟਾਈਜ਼ਰ ਤੇ ਮਾਸਕ ਤੁਰੰਤ ਜਾਰੀ ਕੀਤੇ ਜਾਣ ਅਤੇ ਹਰ ਮੁਲਾਜ਼ਮ ਦਾ ਘੱਟੋ ਘੱਟ ਵੀਹ ਲੱਖ ਦਾ ਬੀਮਾ ਵਿਭਾਗ ਵੱਲੋਂ ਕੀਤਾ ਜਾਵੇ ।ਇਨ੍ਹਾਂ ਮੰਗ ਕੀਤੀ ਕਿ ਪਾਣੀ ਦੇ ਖਪਤਕਾਰਾਂ ਤੋਂ ਰੈਵੇਨਿਊ ਇਕੱਠਾ ਕਰਨ ਲਈ ਵਿਸ਼ੇਸ ਕਰੋਨਾਵਾਇਰਸ ਮੁਕਤ ਸੈਨੀਟਾਈਜ਼ਰ ਜ਼ੋਨ ਸਥਾਪਿਤ ਕੀਤੇ ਜਾਣ, ਤਾਂ ਜੋ ਸਮੁੱਚੇ ਮੁਲਾਜ਼ਮਾਂ ਮੁਲਾਜ਼ਮਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ।ਵਿਭਾਗ ਦੇ ਜਲ ਘਰਾਂ ਦਾ ਨਿੱਜੀਕਰਨ, ਪੰਚਾਇਤੀਕਰਨ ਤੁਰੰਤ ਬੰਦ ਕੀਤਾ ਜਾਵੇ ਅਤੇ ਪਹਿਲਾਂ ਪੰਚਾਇਤਾਂ ਅਧੀਨ ਦਿੱਤੇ ਜਲ ਘਰਾਂ ਨੂੰ ਵਾਪਸ ਵਿਭਾਗ ਅਧੀਨ ਸ਼ਾਮਿਲ ਕੀਤਾ ਜਾਵੇ। ਸਮੁੱਚੇ ਜਲ ਘਰਾਂ ਤੇ ਸਟਾਫ ਕੁਆਰਟਰਾਂ ਨੂੰ ਸੈਨੇਟਾਈਜ਼ਰ ਕੀਤਾ ਜਾਵੇਗਾ