Home Punjabi-News ਕਾਂਗਰਸ ਪਾਰਟੀ ਵਲੋਂ ਪਿੰਡ ਪੱਧਰ ਤੇ ਲਾਏ ਧਰਨੇ ਸਫਲ ਬਨਾਉਣ ਲਈ ਦਲਜੀਤ...

ਕਾਂਗਰਸ ਪਾਰਟੀ ਵਲੋਂ ਪਿੰਡ ਪੱਧਰ ਤੇ ਲਾਏ ਧਰਨੇ ਸਫਲ ਬਨਾਉਣ ਲਈ ਦਲਜੀਤ ਰਾਜੂ ਨੇ ਕੀਤਾ ਧੰਨਵਾਦ

ਫਗਵਾੜਾ (ਡਾ ਰਮਨ ) ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਕਿਸਾਨਾ ਦੇ ਸੰਘਰਸ਼ ਨੂੰ ਸਮਰਥਣ ਦੇਣ ਲਈ ਕਾਂਗਰਸ ਪਾਰਟੀ ਵਲੋਂ ਬੀਤੇ ਦਿਨ ਹਲਕਾ ਵਿਧਾਨਸਭਾ ਫਗਵਾੜਾ ਦੇ ਹਰੇਕ ਪਿੰਡ ‘ਚ ਸਵੇਰੇ 10 ਤੋਂ 11 ਵਜੇ ਤੱਕ ਧਰਨਿਆਂ ਦੇ ਪ੍ਰੋਗਰਾਮ ਨੂੰ ਸਫਲ ਬਨਾਉਣ ਵਿਚ ਸਹਿਯੋਗ ਲਈ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਪੰਜਾਬ ਤੋਂ ਇਲਾਵਾ ਸਮੂਹ ਪਿੰਡਾਂ ਦੇ ਸਰਪੰਚਾਂ, ਪੰਚਾਂ, ਜਿਲ•ਾ ਪਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ, ਨੰਬਰਦਾਰਾਂ, ਮਹਿਲਾ ਕਾਂਗਰਸ, ਐਨ.ਐਸ.ਯੂ.ਆਈ. ਤੇ ਇੰਟਕ ਸਮੇਤ ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ•ਾਂ ਭਰੋਸਾ ਜਤਾਇਆ ਕਿ ਕਾਂਗਰਸ ਪਾਰਟੀ ਦਾ ਇਹ ਉਪਰਾਲਾ ਕੇਂਦਰ ਦੀ ਮੋਦੀ ਸਰਕਾਰ ‘ਤੇ ਦਬਾਉਣ ਵਿਚ ਸਫਲ ਹੋਵੇਗਾ ਅਤੇ ਮੋਦੀ ਸਰਕਾਰ ਕਿਸਾਨਾ ਨੂੰ ਫਸਲਾਂ ਦੇ ਐਮ.ਐਸ.ਪੀ. ਦੀ ਗਾਰੰਟੀ ਦੇਣ ਲਈ ਮਜਬੂਰ ਹੋਵੇਗੀ ਅਤੇ ਕਿਸਾਨਾ ਦੇ ਹਰ ਖਦਸ਼ੇ ਨੂੰ ਦੂਰ ਕੀਤਾ ਜਾਵੇਗਾ