ਸਾਹਬੀ ਦਾਸੀਕੇ ਸ਼ਾਹਕੋਟੀ

ਸ਼ਾਹਕੋਟ, 16 ਜੁਲਾਈ ਅੱਜ ਦੁਪਹਿਰ ਸ਼ਾਹਕੋਟ-ਮੋਗਾ ਕੌਮੀ ਮਾਰਗ ’ਤੇ ਕਾਰ ਤੇ ਮੋਟਰਸਾਈਕਲ ਦੀ ਜਬਰਦਸਤ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਬਖਸ਼ੀ ਰਾਮ ਵਾਸੀ ਜਲੰਧਰ ਅੱਜ ਆਪਣੀ ਸਵਿੱਫ਼ਟ ਡਿਜ਼ਾਇਰ ਕਾਰ ਨੰਬਰ ਪੀ.ਬੀ. 11-ਟੀ.-0038 ’ਚ ਜੀਰਾ ਵਿਖੇ ਦਵਾਈ ਲੈਣ ਉਪਰੰਤ ਵਾਪਸ ਜਲੰਧਰ ਰਿਹਾ ਸੀ ਕਿ ਕੌਮੀ ਮਾਰਗ ’ਤੇ ਇੱਕ ਮਾਰਬਲ ਹਾਊਸ ਨਜ਼ਦੀਕ ਸਾਹਮਣੇ ਗਲਤ ਪਾਸੇ ਤੋਂ ਆ ਰਿਹਾ ਕਾਲੇ ਰੰਗ ਦਾ ਪਲਸਰ ਮੋਟਰਸਾਈਕਲ ਨੰਬਰ ਪੀ.ਬੀ.09 ਐੱਚ.7864 ਅਤੇ ਕਾਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ, ਜਿਸ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨ ਬੁਰੀ ਤਰਾਂ ਸੜਕ ’ਤੇ ਡਿੱਗੇ ਅਤੇ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨਾਂ ਨੂੰ ਤੁਰੰਤ ਸ਼ਾਹਕੋਟ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਨਾਂ ਦੀ ਗੰਭੀਰ ਹਾਲਤ ਦੇਖਦਿਆਂ ਸਿਵਲ ਹਸਪਤਾਲ ਜਲੰਧਰ ਰੈਫ਼ਰ ਕਰ ਦਿੱਤਾ ਹੈ। ਘਟਨਾ ਸਥਾਨ ’ਤੇ ਪਹੁੰਚੀ ਸ਼ਾਹਕੋਟ ਪੁਲਿਸ ਨੇ ਜਾਂਚ ਉਪਰੰਤ ਹਾਦਸੇ ’ਚ ਨੁਕਸਾਨੇ ਕਾਰ ਤੇ ਮੋਟਰਸਾਈਕਲ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ। ਐੱਸ.ਐੱਚ.ਓ. ਸੁਰਿੰਦਰ ਕੁਮਾਰ ਨਾਲ ਸੰਪਰਕ ’ਤੇ ਉਨਾਂ ਦੱਸਿਆ ਕਿ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਬਰਨਾਲਾ ਦੇ ਦੱਸੇ ਜਾ ਰਹੇ ਹਨ, ਜਿੰਨਾਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।