ਫਗਵਾੜਾ ( ਡਾ ਰਮਨ ) ਸ੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਜਿਲ੍ਹਾ ਕਪੂਰਥਲਾ ਇਕਾਈ ਦੇ ਸਰਪ੍ਰਸਤ ਗਿਆਨੀ ਭਗਤ ਸਿੰਘ ਭੁੰਗਰਨੀ ਨੇ ਅੱਜ ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਪਿਛਲੇ 7/8 ਮਹੀਨੇ ਤੋਂ ਹਜ਼ਾਰਾਂ ਕਿਸਾਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ਤੇ ਬੈਠੇ ਹਨ ਪਰ ਕਿਸਾਨਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕਰਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ। ਲੋਕਤੰਤਰ ਵਿਚ ਸਰਕਾਰਾਂ ਦਾ ਫਰਜ਼ ਹੈ ਕਿ ਜਨਤਾ ਦੇ ਹਿਤਾਂ ਦੀ ਰਾਖੀ ਕੀਤੀ ਜਾਵੇ ਪਰ ਮੋਦੀ ਸਰਕਾਰ ਤਾਨਾਸ਼ਾਹੀ ਨਾਲ ਕੰਮ ਕਰ ਰਹੀ ਹੈ। ਉਹਨਾਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਵੀ ਕਿਸਾਨਾਂ ਦੇ ਮਸਲੇ ਹਲ ਕਰਾਉਣ ਵਿਚ ਨਾਕਾਮ ਦੱਸਿਆ ਅਤੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹਿਤਾਂ ਨੂੰ ਤਰਜੀਹ ਦਿੱਤੀ ਹੈ ਅਤੇ ਕਿਸਾਨਾਂ ਦੇ ਹੱਕ ਵਿਚ ਹੀ ਮੋਦੀ ਸਰਕਾਰ ਦੀ ਵਜਾਰਤ ਅਤੇ ਭਾਜਪਾ ਨਾਲ ਦਹਾਕਿਆਂ ਪੁਰਾਣਾ ਰਿਸ਼ਤਾ ਖਤਮ ਕਰਨ ਵਿਚ ਇਕ ਮਿਨਟ ਵੀ ਨਹੀਂ ਲਗਾਇਆ। ਭੁੰਗਰਨੀ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੂੰ ਕਿਸਾਨੀ ਮਸਲੇ ਦਾ ਹਲ ਕਰਨੇ ਚਾਹੀਦੇ ਹਨ। ਕਿਸਾਨਾਂ ਦੀ ਆਰਥਕਤਾ ਸੁਧਾਰਨ ਲਈ ਢੁਕਵੀਂ ਨੀਤੀਆਂ ਬਨਾਉਣੀਆਂ ਚਾਹੀਦੀਆਂ ਹਨ। ਪੰਜਾਬ ਦੀ ਸ਼ਾਂਤੀ ਦਾ ਖਿਆਲ ਰੱਖਦੇ ਹੋਏ ਮੋਦੀ ਸਰਕਾਰ ਵੀ ਆਪਣਾ ਅੜੀਅਲ ਰਵੱਈਆ ਛੱਡਦੇ ਹੋਏ ਤੁਰੰਤ ਕਾਲੇ ਖੇਤੀਬਾੜੀ ਕਾਨੂੰਨ ਰੱਦ ਕਰਨ ਦਾ ਐਲਾਨ ਕਰੇ। ਉਹਨਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਇਸ ਲਈ ਕਿਸਾਨਾ ਪ੍ਰਤੀ ਸਖ਼ਤ ਰੁੱਖ ਭਾਜਪਾ ਅਤੇ ਮੋਦੀ ਸਰਕਾਰ ਨੂੰ ਲੈ ਡੁੱਬੇਗਾ।