ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ 9872146132,7340722856

ਸ਼ਾਹਕੋਟ: ਕੇਂਦਰ ਸਰਕਾਰ ਦੇ ਕਿਸਾਨ-ਮਜ਼ਦੂਰ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਸ਼ਾਹਕੋਟ ਵਿੱਚ ਬੰਦ ਦਾ ਖਾਸਾ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਪੁਲਿਸ ਸਟੇਸ਼ਨ ਸ਼ਾਹਕੋਟ ਦੇ ਬਾਹਰ ਮਲਸੀਆਂ ਰੋਡ ਤੇ ਕੇਂਦਰ ਸਰਕਾਰ ਖਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਜਲ ਸਪਲਾਈ ਐਂਡ ਸੈਨੀਟੇਸ਼ਨ ਵਰਕਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਆਮ ਆਦਮੀ ਪਾਰਟੀ, ਸੀ.ਪੀ.ਆਈ., ਸੀ.ਪੀ.ਆਈ. (ਐੱਮ.), ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਸਮੇਤ ਹੋਰਨਾਂ ਜਥੇਬੰਦੀਆਂ ਨੇ ਕਾਫਲਿਆਂ ਦੇ ਰੂਪ ਵਿੱਚ ਸ਼ਾਮਲ ਹੋ ਕੇ ਕਿਸਾਨਾਂ ਦੇ ਹੱਕ ਵਿੱਚ ਸਮਰਥਨ ਦਿੱਤਾ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ-ਮਜ਼ਦੂਰ ਵਿਰੋਧੀ ਜੋ ਬਿੱਲ ਪਾਸ ਕੀਤੇ ਹਨ, ਉਸ ਨਾਲ ਹਰ ਵਰਗ ਤੇ ਮਾੜਾ ਅਸਰ ਪਵੇਗਾ। ਉਨਾਂ ਕਿਹਾ ਕਿ ਕਿਸਾਨੀ ਘਾਟੇ ਦਾ ਸੌਦਾ ਹੋ ਚੁੱਕੀ ਹੈ ਅਤੇ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੈ।

ਉਨਾਂ ਕਿਹਾ ਕਿ ਇਸ ਕਿਸਾਨ-ਮਜ਼ਦੂਰ ਵਿਰੋਧੀ ਬਿੱਲ ਨੂੰ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਉਨਾਂ ਕੇਂਦਰ ਸਰਕਾਰ ਖਿਲਾਫ਼ ਹੱਲਾ ਬੋਲਦਿਆ ਜੰਮ੍ਹ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਅਲੀਵਾਲ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ, ਰਣਚੇਤ ਸਿੰਘ ਕੋਟਲੀ, ਜਥੇ. ਤੀਰਥ ਸਿੰਘ, ਨਿਰਮਲ ਸਿੰਘ ਮਲਸੀਆਂ, ਸਰਵਨ ਕੁਮਾਰ ਬਿੱਲਾ, ਹਰਜਿੰਦਰ ਸਿੰਘ ਸੀਚੇਵਾਲ, ਕਾਮਰੇਡ ਚਰਨਜੀਤ ਥੰਮੂਵਾਲ, ਬੀਬੀ ਗੁਰਬਖਸ਼ ਕੌਰ ਸਾਦਿਕਪੁਰ, ਬਚਿੱਤਰ ਸਿੰਘ ਤੱਗੜ, ਜਸਵੀਰ ਸਿੰਘ ਸ਼ੀਰਾ, ਸਵਰਨ ਸਿੰਘ ਕਲਿਆਣ, ਜਰਨੈਲ ਸਿੰਘ ਸੈਕਟਰੀ, ਤਜਿੰਦਰ ਸਿੰਘ ਰਾਮਪੁਰ, ਕਰਨੈਲ ਸਿੰਘ ਜੋਧਪੁਰੀ, ਮਾ. ਗੁਰਚਰਨ ਸਿੰਘ ਚਾਹਲ, ਅਮਰਪ੍ਰੀਤ ਸਿੰਘ ਝੀਤਾ, ਭੁਪਿੰਦਰ ਸੱਗੂ, ਕੇਵਲ ਸਿੰਘ ਦਾਨੇਵਾਲ, ਰੂਪ ਲਾਲ ਸ਼ਰਮਾਂ, ਸੁੱਚਾ ਗਿੱਲ, ਕਾਮਰੇਡ ਮਲਕੀਤ ਚੰਦ ਭੋਇਪੁਰੀ, ਵਰਿੰਦਰਪਾਲ ਸਿੰਘ ਕਾਲਾ, ਜਸਵੀਰ ਜਲਾਲਪੁਰੀ, ਗੁਰਦੇਵ ਸਿੰਘ ਪਿੱਪਲੀ, ਅਜੈਬ ਸਿੰਘ ਪਿੱਪਲੀ, ਬਲਵੀਰ ਸਿੰਘ ਢੰਡੋਵਾਲ, ਗੁਰਪ੍ਰੀਤ ਸਿੰਘ ਸੀਚੇਵਾਲ, ਭਜਨ ਸਿੰਘ ਸੀਚੇਵਾਲ, ਗੁਰਮੇਲ ਸਿੰਘ ਸੀਚੇਵਾਲ ਅਤੇ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਪ੍ਰਧਾਨ ਗੁਰਮੇਲ ਸਿੰਘ ਰੇੜਵਾ
ਪ੍ਰੇਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ ਆਦਿ ਹਾਜ਼ਰ ਸਨ

ਸ਼ਾਹਕੋਟ ਮਲਸੀਆਂ ਤੋਂ ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ ਦੀ ਵਿਸ਼ੇਸ਼ ਰਿਪੋਰਟ k9 ਨਿਊਜ਼ ਪੰਜਾਬ