Home Punjabi-News ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪਿੰਡ -ਪਿੰਡ ਜਾ ਕੇ ਲੋਕਾਂ ਨੂੰ ਕਰ ਰਹੀ...

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪਿੰਡ -ਪਿੰਡ ਜਾ ਕੇ ਲੋਕਾਂ ਨੂੰ ਕਰ ਰਹੀ ਇੱਕ ਜੁੱਟ ।

ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ

ਅੱਜ ਸ਼ਾਹਕੋਟ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜਿੱਥੇ ਲੋਕਾਂ ਨੂੰ ਉਹਨਾਂ ਦੇ ਹੱਕਾਂ ਪ੍ਰਤੀ ਸੁਚੇਤ ਕੀਤਾ ਜਾ ਰਿਹਾ ਹੈ ਉੱਥੇ ਪਿੰਡਾਂ ਵਿੱਚ ਨਵੀਂਆਂ ਇਕਾਈਆਂ ਦਾ ਗਠਨ ਵੀ ਕੀਤਾ ਜਾ ਰਿਹਾ ਹੈ ।ਕੱਲ ਪਿੰਡ ਰੋਤਾਂ ਵਿੱਚ ਵੀ ਕਮੇਟੀ ਨੂੰ ਪੂਰਨ ਸਹਿਯੋਗ ਮਿਲਿਆਂ ਅਤੇ ਨਵੀਂ ਇਕਾਈ ਦਾ ਗਠਨ ਵੀ ਕੀਤਾ ਗਿਆ ।ਇਸ ਮੋਕੇ ਤੇ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਤੋਂ ਇਲਾਵਾ ਸਵਰਨ ਸਿੰਘ ਸਾਦਿਕ ਪੁਰ ਖ਼ਜ਼ਾਨਚੀ ਜ਼ੋਨ ਸ਼ਾਹਕੋਟ ,ਸਕੱਤਰ ਜਰਨੇਲ ਸਿੰਘ ਰਾਂਮੇ,ਪ੍ਰੇਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ ,ਸ਼ੇਰ ਸਿੰਘ ਰਾਮੇ,ਤੇਜਾਂ ਸਿੰਘ ਰਾਮੇ, ਸੁਖਦੇਵ ਸਿੰਘ ਦੇਬਾ ,ਭਜਨ ਸਿੰਘ ਰਾਜੇਵਾਲ,ਰਜਿੰਦਰ ਸਿੰਘ ਨੰਗਲਅੰਬੀਆਂ ਅਤੇ ਪਿੰਡ ਰੋਤਾਂ ਦੇ ਪ੍ਰਧਾਨ ਗੁਰਮੁਖ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਦੀ ਸਮੁੱਚੀ ਟੀਮ ਹਾਜ਼ਰ ਰਹੀ ।

ਸ਼ਾਹਕੋਟ ਮਲਸੀਆਂ ਤੋਂ ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ ਦੀ ਵਿਸ਼ੇਸ਼ ਰਿਪੋਰਟ k9 ਨਿਊਜ਼ ਪੰਜਾਬ