ਮਹਿਲਪੁਰ 6 ਅਪਰੈਲ ( ਜਸਵਿੰਦਰ ਹੀਰ ) ਕੋਰੋਨਾ ਵਾਇਰਸ ਦੇ ਚਲਦਿਆਂ ਲੱਗੇ ਕਰਫਿਊ ਨੂੰ ਲੈ ਕੇ ਜਿਥੇ ਸਰਕਾਰ ਦੇ ਨਾਲ ਨਾਲ ਵਖ ਵਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ ਉਥੇ ਦੂਜੇ ਪਾਸੇ ਹਰਜਿੰਦਰ ਕੌਰ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ ਵੱਲੋ ਵੀ ਲੋੜਵੰਦਾਂ ਨੂੰ ਰਾਸ਼ਨ ਮੁਹਈਆ ਕਰਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਉਨ੍ਹਾਂ ਵਲੋਂ ਖੁਦ ਜਾ ਕੇ ਲੋੜਵੰਦਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ ਜਿਸ ਸਬੰਧੀ ਗੱਲਬਾਤ ਕਰਦਿਆਂ ਹਰਜਿੰਦਰ ਕੌਰ ਨੇ ਕਿਹਾ ਕਿ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼੍ਰੀ ਵਰਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿੱਚ ਇਹ ਮੁਹਿੰਮ ਚਲ ਰਹੀ ਹੈ ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦਾ ਯਤਨ ਹੈ ਕਿ ਕਿਸੇ ਨੂੰ ਵੀ ਭੁੱਖੇ ਢਿੱਡ ਨਹੀਂ ਰਹਿਣ ਦਿੱਤਾ ਜਾਵੇਗਾ ਜਿਸ ਤੇ ਪੁਰੀ ਯੂਥ ਕਾਂਗਰਸ ਦੀ ਟੀਮ ਕੰਮ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਜੰਗ ਜਿੱਤਣ ਲਈ ਸਾਨੂੰ ਹਰ ਇੱਕ ਜਰੂਰਤ ਮੰਦ ਦੀ ਮਦਦ ਕਰਨੀ ਚਾਹੀਦੀ ਹੈ ਜੋ ਸਾਡਾ ਇਖਲਾਕੀ ਫਰਜ ਬਣਦਾ ਹੈ। ਉਨ੍ਹਾਂ ਕਿਹਾ ਕਿ ਅਜ ਇਸ ਸੰਕਟ ਦੀ ਘੜੀ ਵਿੱਚ ਹਰ ਪੱਧਰ ਤੋਂ ਉਪਰ ਉੱਠ ਕੇ ਇਕੱ ਜੁਟਤਾ ਨਾਲ ਕੋਰੋਨਾ ਵਾਇਰਸ ਵਿਰੁੱਧ ਲੜਨਾ ਚਾਹੀਦਾ ਹੈ ਅਤੇ ਅਪਣੀ ਤੰਦਰੁਸਤੀ ਅਤੇ ਸੁਰੱਖਿਆ ਲਈ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਮੌਕੇ ਪਵਨ ਕੁਮਾਰ ਉੱਪ ਚੇਅਰਮੈਨ ਬਲਾਕ ਸੰਮਤੀ ਮਹਿਲਪੁਰ ਸਮੇਤ ਹੋਰ ਪਤਵੰਤੇ ਹਾਜਰ ਸਨ।