ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਲਾਸਾ ਕੀਤਾ ਹੈ ਕਿ ਫ਼ਿਲਹਾਲ ਕਰਫ਼ਿਊ ਦੌੜਾਂ ਸੂਬੇ ‘ਚ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਕੋਈ ਤਜਵੀਜ਼ ਨਹੀਂ . ਅੱਜ ਇੱਥੇ ਆਪਣੀ ਵੀਡੀਓ ਪ੍ਰੈੱਸ ਕਾਨਫ਼ਰੰਸ ਦੌਰਾਨ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਵੇਲੇ ਤਾਂ ਜ਼ਰੂਰੀ ਵਸਤਾਂ ਦੀ ਸਪਲਾਈ ਮੁੱਖ ਮਸਲਾ ਹੈ ਜਿਸ ਲਈ ਕਰਿਆਨਾ ਸ਼ਾਪਸ ਨੂੰ ਢਿੱਲ ਦਿੱਤੀ ਗਈ ਹੈ . ਸਮਾਂ ਆਉਣ ਤੇ ਠੇਕਿਆਂ ਬਾਰੇ ਵੀ ਕੋਈ ਫ਼ੈਸਲਾ ਲਿਆ ਜਾਵੇਗਾ

ਚੇਤੇ ਰਹੇ ਕਿ ਸ਼ਰਾਬ ਦੇ ਠੇਕੇ ਖੋਲ੍ਹਣ ਦਾ ਮੁੱਦਾ ਬਹਿਸ ਦਾ ਵਿਸ਼ਾ ਹੈ, ਕਿਉਕਿ ਲਾਕ ਡਾਊਨ ਦੌਰਾਨ ਆਸਾਮ ਨੇ ਸ਼ਰਾਬ ਦੇ ਠੇਕੇ ਖੋਲ੍ਹ ਦਿੱਤੇ ਹਨ।