ਰੋਹਤਕ ਦੀ ਸੋਨਾਰੀਆ ਜ਼ੇਲ੍ਹ ‘ਚ ਸਜ਼ਾ ਕੱਟ ਰਹੇ ਸੌਦਾ ਸਾਧ ਮੁਖੀ ਦੀ ਜਾਨ ਨੂੰ ਖਤਰਾ ਹੈ। ਇਹ ਕਹਿਣਾ ਹੈ ਹਰਿਆਣਾ ਦੇ ਜ਼ੇਲ੍ਹ ਮੰਤਰੀ ਰਣਜੀਤ ਸਿੰਘ ਦਾ। ਹਿੰਦੁਸਤਾਨ ਟਾਈਮਜ਼ ਪੰਜਾਬੀ ਦੀ ਖਬਰ ਅਨੁਸਾਰ ਹਰਿਆਣਾ ਦੇ ਜ਼ੇਲ੍ਹ ਮੰਤਰੀ ਰਣਜੀਤ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਰਾਮ ਰਹੀਮ ਨੂੰ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਕੋਲੋਂ ਜਾਨ ਦਾ ਖ਼ਤਰਾ ਹੈ ਜਿਸ ਕਾਰਨ ਰਾਮ ਰਹੀਮ ਦੀ ਜ਼ੇਲ੍ਹ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਰਾਮ ਰਹੀਮ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ‘ਚ ਸਜ਼ਾ ਕੱਟ ਰਿਹਾ ਹੈ।

ਜਿਸ ਤੋਂ ਬਾਅਦ ਜ਼ੇਲ੍ਹ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਦੋਂ ਤੋਂ ਰਾਮ ਰਹੀਮ ਦੀ ਸੁਰੱਖਿਆ ਵਧਾਈ ਗਈ ਹੈ ਬਾਕੀ ਦੇ ਕੈਦੀ ਨਾਰਾਜ਼ ਹਨ ਅਤੇ ਉਨ੍ਹਾਂ ਨੇ ਇਸ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ ਹੈ। ਜ਼ੇਲ੍ਹ ਮੰਤਰੀ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਦੀ ਸਲਾਹ ਲਏ ਬਗੈਰ ਰਾਮ ਰਹੀਮ ਬਾਰੇ ਕੋਈ ਜੋਖਮ ਭਰਪੂਰ ਫੈਸਲਾ ਨਹੀਂ ਲੈ ਸਕਦੇ। ਜਿਸ ਕਾਰਨ ਉਨ੍ਹਾਂ ਦੀ ਸੁਰੱਖਿਆ ਵਧਾਈ ਗਈ ਹੈ ਅਤੇ ਹੋਰ ਕੈਦੀਆਂ ਤੋਂ ਵੱਖ ਰੱਖਿਆ ਗਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਜ਼ੇਲ੍ਹ ‘ਚ ਬੰਦ ਕੈਦੀਆਂ ਕੋਲੋਂ ਮੋਬਾਈਲ ਮਿਲਦਾ ਹੈ ਤਾਂ ਜੇਲ ਸੁਪਰਡੈਂਟ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।