* ਪੰਜਾਬ ਨੂੰ ਬਚਾਉਣ ਲਈ ਅੱਜ ਘਰਾਂ ‘ਚ ਤਿਰੰਗਾ ਲਹਿਰਾਉਣ ਲੋਕ

ਫਗਵਾੜਾ 30 ਅਪ੍ਰੈਲ (ਅਜੈ ਕੋਛੜ)

ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਪੰਜਾਬ ਨੂੰ ਕੋਈ ਆਰਥਕ ਸਹਾਇਤਾ ਨਹੀਂ ਦਿੱਤੀ ਹੈ। ਇੱਥੋਂ ਤੱਕ ਕਿ ਇਸ ਸਰਹੱਦੀ ਸੂਬੇ ਵਿਚ ਕੋਰੋਨਾ ਨਾਲ ਲੜਾਈ ਲੜ ਰਹੇ ਯੋਧਿਆਂ ਨੂੰ ਵੀ ਕਿਸੇ ਤਰ•ਾਂ ਦੀ ਕੋਈ ਮੱਦਦ ਕੇਂਦਰ ਸਰਕਾਰ ਨੇ ਨਹੀਂ ਦਿੱਤੀ ਜੋ ਕਿ ਪੰਜਾਬ ਨਾਲ ਸਰਾਸਰ ਧੱਕੇਸ਼ਾਹੀ ਹੈ। ਮੋਦੀ ਸਰਕਾਰ ਪੰਜਾਬ ਸਮੇਤ ਹਰ ਉਸ ਰਾਜ ਨਾਲ ਵਿਤਕਰਾ ਕਰ ਰਹੀ ਹੈ ਜਿੱਥੇ ਵਿਰੋਧੀ ਧਿਰ ਦੀਆਂ ਸਰਕਾਰਾਂ ਕਾਬਜ ਹਨ। ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਤੇ ਸਮੂਹ ਫਗਵਾੜਾ ‘ਚ ਵੱਸਦੇ ਪਿੰਡਾਂ ਅਤੇ ਸ਼ਹਿਰ ਦੇ ਲੋਕ ਸ਼ੁੱਕਰਵਾਰ 1 ਮਈ ਨੂੰ ਰੋਸ ਦਿਵਸ ਵਜੋਂ ਮਨਾਉਂਦੇ ਹੋਏ ਸਵੇਰੇ 10 ਵਜੇ ਆਪੋ ਆਪਣੇ ਘਰਾਂ ਦੀਆਂ ਛੱਤਾਂ ‘ਤੇ ਤਿਰੰਗਾ ਝੰਡਾ ਲਹਿਰਾ ਕੇ ਪੰਜਾਬ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ। ਉਹਨਾਂ ਤਿੰਰਗਾਂ ਲਹਿਰਾਉਣ ਦੀ ਫੋਟੋ ਅਤੇ ਵੀਡੀਓ ਵਾਟਸਐਪ ਨੰਬਰ 8389000007 ਤੇ 9872907282 ਉਪਰ ਸ਼ੇਅਰ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ, ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ, ਸਾਬਕਾ ਸ਼ਹਿਰੀ ਪ੍ਰਧਾਨ ਗੁਰਜੀਤ ਪਾਲ ਵਾਲੀਆ, ਜਗਜੀਤ ਬਿੱਟੂ, ਸਾਬਕਾ ਕੌਂਸਲਰ ਮਨੀਸ਼ ਪ੍ਰਭਾਕਰ, ਸਾਬਕਾ ਕੌਂਸਲਰ ਬੰਟੀ ਵਾਲੀਆ, ਜਿਲ•ਾ ਯੂਥ ਪ੍ਰਧਾਨ ਸੌਰਵ ਖੁੱਲਰ, ਕਰਮਵੀਰ ਸਿੰਘ ਕੰਮਾ ਯੂਥ ਪ੍ਰਧਾਨ ਫਗਵਾੜਾ, ਵਿੱਕੀ ਵਾਲੀਆ ਰਾਣੀਪੁਰ, ਸੋਮਨਾਥ ਸਰਪੰਚ ਕ੍ਰਿਪਾਲਪੁਰ ਕਲੋਨੀ, ਕਮਲ ਧਾਲੀਵਾਲ, ਹਨੀ ਧਾਲੀਵਾਲ ਆਦਿ ਹਾਜਰ ਸਨ।