K9NEWSPUNJAB Bureau-

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਅਪੀਲ ਨੂੰ ਸਵੀਕਾਰ ਕਰਦਿਆਂ ਕੇਂਦਰ ਸਰਕਾਰ ਨੇ ਅੱਜ ਹਰਿਆ ਭਰਿਆ ਪੰਜਾਬ ਬਣਾਉਣ ਲਈ ਕੈਂਪਾ (ਕੰਪਨਸੇਟਰੀ ਅਫਾਰਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ) ਲਈ 1040 ਕਰੋੜ ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧ ਵਿੱਚ ਨਵੀਂ ਦਿੱਲੀ ਵਿਖੇ ਸੂਬੇ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੇਂਦਰੀ ਵਾਤਾਵਰਨ ਅਤੇ ਜੰਗਲਾਤ ਮੰਤਰੀ ਪ੍ਰਕਾਸ਼ ਜਾਵੇਦਕਰ ਪਾਸੋਂ ਪ੍ਰਵਾਨਗੀ ਪੱਤਰ ਹਾਸਲ ਕੀਤਾ। ਇਸ ਮੌਕੇ ਸ੍ਰੀ ਜਾਵੇਦਕਰ ਨੇ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਬੂਟੇ ਲਾਉਣ ਅਤੇ ‘ਘਰ-ਘਰ ਹਰਿਆਲੀ’ ਵਰਗੀਆਂ ਸਕੀਮਾਂ ਰਾਹੀਂ ਚਲਾਈ ਪ੍ਰਭਾਵਸ਼ਾਲੀ ਮੁਹਿੰਮ ਦੇ ਯਤਨਾਂ ਦੀ ਭਰਵੀਂ ਸ਼ਲਾਘਾ ਕੀਤੀ।