ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਬੋਰਸਟਲ ਜੇਲ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਮਰੇ ਦੋ ਕੈਦੀਆਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਜ਼ਖ਼ਮੀ ਹੋਏ ਦੋ ਵਿਅਕਤੀਆਂ ਦਾ ਹਰ ਸੰਭਵ ਮੁਫਤ ਇਲਾਜ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ।