ਪੰਜਾਬੀ ਤੇ ਹਿੰਦੀ ਬੋਲੀ ਨੂੰ ਲੈ ਕੇ ਕੀਤੀ ਟਿੱਪਣੀ ਤੋਂ ਬਾਅਦ ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਕੈਨੇਡਾ, ਐਬਟਸਫੋਰਡ ਦੇ ਸ਼ੋਅ ਬਾਹਰ ਪੰਜਾਬੀ ਭਾਈਚਾਰੇ ਵੱਲੋਂ ਹੱਥਾਂ ‘ਚ ਤਖਤੀਆਂ ਫੜ ਕੇ ਵਿਰੋਧ ਕੀਤਾ ਗਿਆ।

ਐਬਟਸਫੋਰਡ ਐਂਟਰਟੇਨਮੈਂਟ ਸੈਂਟਰ ਦੇ ਬਾਹਰ ਪ੍ਰਦਰਸ਼ਨਕਾਰੀਆਂ ਵੱਲੋਂ ਸ਼ਾਤਮਈ ਤਰੀਕੇ ਨਾਲ ਕਾਲੇ ਝੰਡੇ ਲੈ ਕੇ ਗੁਰਦਾਸ ਮਾਨ ਦੇ ਸ਼ੋਅ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਗੁਰਦਾਸ ਮਾਨ ਨੇ ਬੀਤੇ ਦਿਨੀਂ ਇੱਕ ਇੰਟਰਵਿਊ ਦੌਰਾਨ ਪੰਜਾਬੀ ਭਾਸ਼ਾ ਦਾ ਨਿਰਾਦਰ ਕੀਤਾ ਹੈ।