ਕੈਨੇਡਾ ਵਿਚ ਪੰਜਾਬੀ ਬੋਲੀ ਦੇ ਪ੍ਰਚਾਰ, ਪਾਸਾਰ ਲਈ ਸ਼ਲਾਘਾਯੋਗ ਕਾਰਜ ਕਰ ਰਹੀ ਸੰਸਥਾ “ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ” (ਪਲੀ) ਵੱਲੋਂ ਸਤਾਰਵਾਂ ਸਲਾਨਾ ਅੰਤਰਰਾਸ਼ਟਰੀ ਮਾਂ-ਬੋਲੀ ਦਿਨ 23 ਫਰਵਰੀ 2020 ਨੂੰ ਬਾਅਦ ਦੁਪਹਿਰ 1:30 ਤੋਂ 4:00 ਵਜੇ ਤੱਕ ਕਵਾਟਿਲਨ ਪੌਲੀਟੈਕਨਿਕ ਯੂਨੀਵਰਸਿਟੀ ਦੀ ਸਪਰੂਸ ਬਿਲਡਿੰਗ ਏਟਰੀਅਮ (12666 72 ਐਵੀਨਿਊ) ਸਰੀ, ਬੀ.ਸੀ. ਵਿਚ ਕੇ.ਪੀ.ਯੂ. ਅਤੇ ਦੀਪਕ ਬਿਨਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪਲੀ ਦੇ ਆਗੂ ਬਲਵੰਤ ਸਿੰਘ ਸੰਪੇੜਾ ਨੇ ਦੱਸਿਆ ਹੈ ਕਿ ਇਸ ਪ੍ਰੋਗਰਾਮ ਵਿਚ ਪੰਜਾਬੀ ਵਿਦਿਆਰਥੀਆਂ ਵੱਲੋਂ ਕਵਿਤਾਵਾਂ, ਗੀਤ ਪੇਸ਼ ਕੀਤੇ ਜਾਣਗੇ, ਪੰਜਾਬੀ ਬੋਲੀ ਦੀ ਪੜ੍ਹਾਈ ਲਈ ਸਰਗਰਮ ਵਿਅਕਤੀਆਂ ਨੂੰ ਪਲੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਸਥਾਨਕ ਵਿਦਿਅਕ ਅਦਾਰਿਆਂ ਵਿਚ ਪੰਜਾਬੀ ਦੀ ਪੜ੍ਹਾਈ ਚਾਲੂ ਕਰਾਉਣ ਦੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਪਲੀ ਵੱਲੋਂ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਸਭ ਨੂੰ ਖੁੱਲ੍ਹਾ ਸੱਦਾ ਹੈ।

ਇਸ ਪ੍ਰੋਗਰਾਮ ਸਬੰਧੀ ਹੋਰ ਜਾਣਕਾਰੀ ਲਈ ਬਲਵੰਤ ਸੰਘੇੜਾ 604-836-8976, ਸਾਧੂ ਬਿਨਿੰਗ 778-773-1886 ਅਤੇ ਪਾਲ ਬਿਨਿੰਗ 778-889-8255 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com