ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੌਮੀ ਤੇ ਸੂਬਾਈ ਸੁਰੱਖਿਆ ਦੇ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ਉਨਾਂ ਗ੍ਰਹਿ ਮੰਤਰੀ ਕੋਲ ਇਹ ਵੀ ਅਪੀਲ ਕੀਤੀ ਕਿ ਪਾਕਿਸਤਾਨ ਵਿੱਚ ਸਿੱਖ ਕੁੜੀ ਦੇ ਜਬਰੀ ਧਰਮ ਪਰਿਵਰਤਨ ਦਾ ਮਾਮਲਾ ਕੇਂਦਰ ਸਰਕਾਰ ਉਥੋਂ ਦੀ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏ।