ਬਟਾਲਾ, 6 ਸਤੰਬਰ 2019 – ਬਟਾਲਾ ਚ ਹੋਏ ਫੈਕਟਰੀ ਧਮਾਕੇ ਤੋਂ ਬਾਅਦ ਅੱਜ ਜ਼ਖਮੀਆਂ ਦਾ ਹਾਲ ਜਾਨਣ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ।
ਕੈਪਟਨ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਸੁਨੀਲ ਜਾਖੜ, ਤ੍ਰਿਪਤ ਰਜਿੰਦਰ ਬਾਜਵਾ, ਸੁੱਖੀ ਰੰਧਾਵਾ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।