* ਹਰ ਵਰਗ ਦੇ ਲੋਕਾਂ ਦਾ ਰੱਖਿਆ ਖਿਆਲ
ਫਗਵਾੜਾ 16 ਮਾਰਚ ( ਡਾ ਰਮਨ/ਅਜੇ ਕੋਛੜ) ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਪੇਸ਼ ਕੀਤੇ ਤਿੰਨ ਸਾਲ ਦੇ ਰਿਪੋਰਟ ਕਾਰਡ ਪ੍ਰਤੀ ਟਿੱਪਣੀ ਕਰਦਿਆਂ ਅੱਜ ਪੰਜਾਬ ਐਗਰੋ ਇੰਡਸਟ੍ਰੀਜ ਲਿਮ. ਦੇ ਚੇਅਰਮੈਨ ਅਤੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੀ ਕਾਂਗਰਸ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਜਨਤਾ ਦੀਆਂ ਉਮੀਦਾਂ ਮੁਤਾਬਕ ਕੰਮ ਕੀਤੇ ਹਨ। ਸਮਾਜ ਦੇ ਹਰ ਵਰਗ ਨੂੰ ਹਰ ਸੰਭਵ ਸਹੂਲਤ ਦੇਣ ਦਾ ਪੁਰਜੋਰ ਯਤਨ ਕੀਤਾ ਹੈ। ਜੋ ਰਿਪੋਰਟ ਕਾਰਡ ਸਰਕਾਰ ਵਲੋਂ ਪੇਸ਼ ਕੀਤਾ ਗਿਆ ਹੈ ਉਹ ਸਪਸ਼ਟ ਕਰਦਾ ਹੈ ਕਿ 2017 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਸਮੇਂ ਕਾਂਗਰਸ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਨ•ਾਂ ਵਿਚੋਂ ਬਹੁਤ ਸਾਰੇ ਵਾਅਦੇ ਪੂਰੇ ਕਰ ਲਏ ਗਏ ਹਨ। ਜੋ ਥੋੜੇ ਬਹੁਤ ਕੰਮ ਰਹਿ ਗਏ ਹਨ ਉਹ ਵੀ ਆਉਂਦੇ ਦਿਨਾਂ ਵਿਚ ਪੂਰੇ ਹੋਣਗੇ। ਉਨ•ਾਂ ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਜਨਤਾ ਗਵਾਹ ਹੈ ਕਿ ਜਦੋਂ ਕੈਪਟਨ ਸਰਕਾਰ ਸੱਤਾ ਵਿਚ ਆਈ ਤਾਂ ਪੰਜਾਬ ਨਸ਼ੇ ਦੀ ਮੰਡੀ ਬਣਿਆ ਹੋਇਆ ਸੀ। ਇੱਥੋਂ ਦੀ ਜਵਾਨੀ ਨਸ਼ਿਆਂ ਵਿਚ ਬਰਬਾਦ ਹੋ ਰਹੀ ਸੀ, ਕਾਨੂੰਨ ਵਿਵਸਥਾ ਦਾ ਬੁਰਾ ਹਾਲ ਸੀ। ਕਿਸਾਨ ਕਰਜਿਆਂ ਦੇ ਬੋਝ ਹੇਠਾਂ ਦੱਬੇ ਹੋਏ ਸਨ। ਲੋੜਵੰਦਾਂ ਨੂੰ ਲੋਕ ਭਲਾਈ ਸਕੀਮਾ ਦਾ ਲਾਭ ਨਹੀਂ ਮਿਲ ਰਿਹਾ ਸੀ। ਅਜਿਹੀਆਂ ਬਹੁਤ ਸਾਰੀਆਂ ਸਮੱਸਿਆਵਾਂ ਤੇ ਕੈਪਟਨ ਸਰਕਾਰ ਨੇ ਨਾ ਸਿਰਫ ਕਾਬੂ ਪਾਇਆ ਬਲਕਿ ਲੋਕ ਭਲਾਈ ਸਕੀਮਾ ਵਿਚ ਪਾਰਦਰਿਸ਼ਤਾ ਲਿਆਂਦੀ। ਕਿਸਾਨਾਂ ਦੇ ਕਰਜੇ ਮਾਫ ਕੀਤੇ। ਲੱਖਾਂ ਪੜ•ੇ ਲਿਖੇ ਨੋਜਵਾਨਾਂ ਨੂੰ ਰੁਜਗਾਰ ਦਿੱਤੇ। ਸਵੈ ਰੁਜਗਾਰ ਦੇ ਸਾਧਨ ਮੁਹੱਈਆ ਕਰਵਾਏ। ਸਵਰੁਜਗਾਰ ਲਈ ਸਸਤੇ ਕਰਜਿਆਂ ਦਾ ਪ੍ਰਬੰਧ ਕੀਤਾ ਗਿਆ। ਅਪ੍ਰੈਲ ਮਹੀਨੇ ਤੋਂ ਸਰਕਾਰੀ ਬੱਸਾਂ ਵਿਚ ਔਰਤਾਂ ਨੂੰ ਬੱਸ ਕਿਰਾਏ ‘ਚ 50 ਫੀਸਦੀ ਛੂਟ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। 10+2 ਤੱਕ ਦੀ ਸਿੱਖਿਆ ਸਰਕਾਰੀ ਸਕੂਲਾਂ ਵਿਚ ਬਿਲਕੁਲ ਫਰੀ ਕੀਤੀ ਜਾ ਰਹੀ ਹੈ। ਉਨ•ਾਂ ਸੂਬੇ ਦੇ ਲੋਕਾਂ ਨੂੰ ਸੁਚੇਤ ਕੀਤਾ ਕਿ ਵਿਰੋਧੀ ਧਿਰਾਂ ਪਾਸ ਕੈਪਟਨ ਸਰਕਾਰ ਨੂੰ ਘੇਰਨ ਦਾ ਕੋਈ ਮੁੱਦਾ ਨਹੀਂ ਹੈ ਇਸ ਲਈ ਝੂਠ ਫੈਲਾ ਕੇ ਜਨਤਾ ਨੂੰ ਗੁਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਜਿਸ ਤੋਂ ਸਾਵਧਾਨ ਰਹਿਣ ਦੀ ਲੋੜ ਹੈ।