ਕੋਰੋਨਾ ਨਾਲ ਜੰਗ ਲੜ ਰਹੀ ਥਾਣਾ ਬਸਤੀ ਜੋਧੇਵਾਲ ਦੀ ਐਸ.ਐਚ.ਓ ਅਰਸ਼ਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ। ਅਰਸ਼ਪ੍ਰੀਤ ਏ.ਸੀ.ਪੀ ਅਨਿਲ ਕੋਹਲੀ ਦੇ ਸੰਪਰਕ ਵਿਚ ਆਉਣ ਕਰਕੇ ਕੋਰੋਨਾ ਪਾਜ਼ੀਟਿਵ ਆਈ ਸੀ। ਡੀ.ਐਮ.ਸੀ. ਹਸਪਤਾਲ ਵਿਚ ਉਸਦਾ ਇਲਾਜ ਚੱਲ ਰਿਹਾ ਸੀ। ਪੁਲਿਸ ਅਧਿਕਾਰੀਆਂ ਨੇ ਛੁੱਟੀ ਮਿਲਣ ਤੋਂ ਬਾਅਦ ਭਰਵਾਂ ਸਵਾਗਤ ਕੀਤਾ।