ਫਗਵਾੜਾ (ਡਾ ਰਮਨ)
ਕੋਰੋਨਾ ਨਾਲ ਲੜਨ ਲਈ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਆਪਣੀ ਪੂਰੀ ਵਾਹ ਲਾ ਰਹੇ ਹਨ, ਤਾਂ ਜੋ ਲੋਕਾ ਨੂੰ ਇਸ ਦੇ ਕਹਿਰ ਤੋਂ ਬਚਾਇਅ ਜਾ ਸਕੇ। ਇਸ ਤਹਿਤ ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਬਾਵਾ ਵੱਲੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਉਨਾਂ ਦੱਸਿਆ ਕਿ ਸਾਡੇ ਸਰੀਰ ਦੇ ਇਮੀੳੂਨ ਸਿਸਟਮ ਨੂੰ ਮਜ਼ਬੂਤ ਬਣਾਉਣ ਲਈ ਚੰਗੀ ਤੇ ਪੌਸ਼ਟਿਕ ਖ਼ੁਰਾਦ ਦੀ ਲੋੜ ਹੁੰਦੀ ਹੈ, ਜਿਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਰੋਜ਼ਾਨਾ ਦੀ ਖ਼ੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨਾਂ ਕਿਹਾ ਕਿ ਹੱਥ ਧੋਣ, ਨਿੱਜੀ ਦੂਰੀ, ਸਾਫ਼-ਸਫ਼ਾਈ ਦੇ ਨਾਲ-ਨਾਲ ਕੋਰੋਨਾ ਨਾਲ ਲੜਨ ਲਈ ਸਿਹਤਮੰਦ ਖ਼ੁਰਾਮ ਦੀ ਬੇਹੱਦ ਲੋੜ ਹੈ। ਉਨਾਂ ਦੁੱਧ, ਦਹੀਂ, ਫ਼ਲ, ਹਰੀਆਂ ਸਬਜ਼ੀਆਂ ਅਤੇ ਦਾਲਾਂ ਨੂੰ ਆਪਣੇ ਭੋਜਨ ਵਿਚ ਸ਼ਾਮਿਲ ਕਰਨ ਲਈ ਕਿਹਾ।
ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਪੀ. ਐਚ. ਸੀ ਢਿਲਵਾਂ ਡਾ. ਜਸਵਿੰਦਰ ਕੁਮਾਰੀ ਵੱਲੋਂ ਵੀ ਵਿਸ਼ੇਸ਼ ਤੌਰ ’ਤੇ ਵੱਧ ਉਮਰ ਵਾਲੇ ਲੋਕਾਂ ਨੂੰ ਆਪਣੀ ਸਿਹਤ ਦਾ ਖਾਸ ਖਿਆਲ ਰੱਖਣ ਲਈ ਕਿਹਾ। ਉਨਾਂ ਲੋਕਾਂ ਨੂੰ ਘਰ ਵਿਚ ਯੋਗਾ ਜਾਂ ਕਸਰਤ ਕਰਨ ਲਈ ਕਿਹਾ ਤਾਂ ਜੋ ਸਰੀਰ ਨੂੰ ਰੋਜ਼ਾਨਾ ਤੰਦਰੁਸਤ ਰੱਖਿਆ ਜਾ ਸਕੇ। ਉਨਾ ਵਿਸ਼ੇਸ਼ ਤੌਰ ’ਤੇ ਬਲੱਡ ਪ੍ਰੈਸ਼ਰ, ਸ਼ੂਗਰ, ਹਾਈਪਰਟੈਨਸ਼ਨ ਨਾਲ ਸਬੰਧਤ ਮਰੀਜ਼ਾਂ ਨੂੰ ਰੋਜ਼ਾਨਾ ਘਰ ਵਿਚ ਕਸਰਤ ਕਰਨ ਅਤੇ ਤਲੀਆਂ ਚੀਜ਼ਾਂ ਤੋਂ ਪਰਹੇਜ਼ ਰੱਖਣ ਲਈ ਕਿਹਾ। ਉਨਾ ਲੋਕਾਂ ਨੂੰ ਕੋਰੋਨਾ ਵਾਇਰਸ ਨਾਲ ਲੜਨ ਲਈ ਆਪਣਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਇਹ ਵੀ ਕਿਹਾ ਕਿ ਉਨਾਂ ਨੂੰ ਚਾਹੀਦਾ ਹੈ ਕਿ ਉਹ ਅੱਗੇ ਆ ਕੇ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼, ਬਾਹਰੋਂ ਆਏ ਵਿਅਕਤੀ ਜਾਂ ਕੋਰੋਨਾ ਦੇ ਲੱਛਣਾਂ ਤੋਂ ਪੀੜਤ ਮਰੀਜ਼ ਦੀ ਸੂਚਨਾ ਸਿਹਤ ਅਧਿਕਾਰੀਆਂ ਨੂੰ ਦੇਣ, ਤਾਂ ਜੋ ਇਸ ਨੂੰ ਵਧਣ ਤੋਂ ਸਮੇਂ ਸਿਰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਇਸ ਵੇਲੇ ਪ੍ਰਸ਼ਾਸਨ ਤੇ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਕਰਨ ਅਤੇ ਉਨਾਂ ਵੱਲੋਂ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਵੀ ਯਕੀਨੀ ਬਣਾਉਣ।