ਫਗਵਾੜਾ 19 ਮਾਰਚ ( ਡਾ ਰਮਨ/ਅਜੇ ਕੋਛੜ) ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਵਾਇਰਸ ਦੁਨੀਆ ਭਰ ਵਿਚ ਮਹਾਮਾਰੀ ਦੀ ਤਰ੍ਹਾਂ ਫੈਲ ਰਿਹਾ ਹੈ ਅਤੇ ਇਸ ਸੰਕਟ ਦੀ ਘੜੀ ਵਿਚ ਸਰਕਾਰਾਂ ਦੇ ਨਾਲ ਹੀ ਐਨ.ਜੀ.ਓਜ਼ ਨੂੰ ਵੀ ਇਕਜੁਟਤਾ ਦਾ ਪ੍ਰਦਰਸ਼ਨ ਕਰਦਿਆਂ ਲੋਕਾਂ ਵਿਚ ਵੱਧ ਤੋਂ ਵੱਧ ਜਾਗਰੁਕਤਾ ਲਿਆਉਣ ਦਾ ਉਪਰਾਲਾ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਜਿੱਥੇ ਤੱਸਲੀ ਬਖਸ਼ ਦੱਸਿਆ ਉੱਥੇ ਹੀ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਤੋਂ ਪੁਰਜੋਰ ਅਪੀਲ ਵੀ ਕੀਤੀ ਕਿ ਜਿਸ ਤਰ੍ਹਾਂ ਹਸਪਤਾਲਾਂ ਦੇ ਸਟਾਫ ਨੂੰ ਹਰ ਜਰੂਰੀ ਉਪਕਰਣ ਉਪਲੱਬਧ ਕਰਵਾਇਆ ਗਿਆ ਹੈ ਉਸੇ ਤਰ੍ਹਾਂ ਸਰਕਾਰੀ ਵਿਭਾਗਾਂ, ਖਾਸ ਤੌਰ ਤੇ ਕਾਰਪੋਰੇਸ਼ਨਾਂ ਵਿਚ ਕੰਮ ਕਰਦੇ ਦਰਜਾ ਚਾਰ ਕਰਮਚਾਰੀਆਂ ਅਤੇ ਪਿੰਡਾਂ ‘ਚ ਮਗਨਰੇਗਾ ਮਜਦੂਰਾਂ ਨੂੰ ਵੀ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਉਣ ਲਈ ਜਰੂਰੀ ਕਦਮ ਚੁੱਕੇ ਜਾਣ ਤਾਂ ਜੋ ਉਹ ਵੀ ਆਪਣੀ ਡਿਉਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਯੋਗ ਹੋ ਸਕਣ ਅਤੇ ਕੋਰੋਨਾ ਵਾਇਰਸ ਦਾ ਡਰ ਉਨ੍ਹਾਂ ਨੂੰ ਪਰੇਸ਼ਾਨ ਨਾ ਕਰੇ।