* ਭਗਵਾਨ ਵਾਲਮੀਕਿ ਧਰਮ ਰੱਖਿਆ ਸੰਮਤੀ ਨੇ ਕੀਤਾ ਸਨਮਾਨ
ਫਗਵਾੜਾ (ਡਾ ਰਮਨ) ਭਗਵਾਨ ਵਾਲਮੀਕਿ ਧਰਮ ਰੱਖਿਆ ਸੰਮਤੀ ਵਲੋਂ ਅੱਜ ਸਥਾਨਕ ਹਦੀਆਬਾਦ ਚੌਕ ਵਿਖੇ ਕੋਰੋਨਾ ਆਫਤ ਦੇ ਬਾਵਜੂਦ ਸ਼ਹਿਰ ਦੀ ਸਵੱਛਤਾ ਨੂੰ ਯਕੀਨੀ ਬਨਾਉਣ ਲਈ ਤਨਦੇਹੀ ਨਾਲ ਡਿਉਟੀ ਨਿਭਾ ਰਹੇ ਨਗਰ ਨਿਗਮ ਫਗਵਾੜਾ ਦੇ ਸਫਾਈ ਸੇਵਕਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਪੁਜੇ। ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਨਾਲ ਲੜਾਈ ਵਿਚ ਸਫਾਈ ਸੇਵਕਾਂ ਦੀ ਬਹੁਤ ਹੀ ਸ਼ਲਾਘਾਯੋਗ ਭੂਮਿਕਾ ਹੈ। ਜੋ ਆਪਣੀ ਜਿੰਦਗੀ ਨੂੰ ਖਤਰੇ ਵਿਚ ਪਾ ਕੇ ਲੋਕਾਂ ਲਈ ਸਾਫ ਸੁਥਰਾ ਅਤੇ ਸੁਰੱਖਿਅਤ ਮਾਹੌਲ ਬਣਾ ਰਹੇ ਹਨ। ਉਹਨਾਂ ਦੱਸਿਆ ਕਿ ਨਗਰ ਨਿਗਮ ਫਗਵਾੜਾ ਰਾਹੀਂ ਸਮੂਹ ਸਫਾਈ ਸੇਵਕਾਂ ਨੂੰ 31 ਮਾਰਚ ਤੱਕ ਦੀਆਂ ਤਨਖਾਹਾਂ ਅਤੇ ਭੱਤਿਆਂ ਦਾ ਭੁਗਤਾਨ ਉਹਨਾਂ ਵਲੋਂ ਕਰਵਾ ਦਿੱਤਾ ਗਿਆ ਹੈ ਤਾਂ ਜੋ ਸਫਾਈ ਸੇਵਕਾਂ ਦੇ ਪਰਿਵਾਰਾਂ ਨੂੰ ਆਰਥਕ ਤੰਗੀ ਮਹਿਸੂਸ ਨਾ ਹੋਵੇ। ਇਸ ਦੌਰਾਨ ਕ੍ਰਿਸ਼ਨ ਕੁਮਾਰ ਹੀਰੋ ਅਤੇ ਅਸ਼ੋਕ ਥਾਪਰ ਨੇ ਵਿਧਾਇਕ ਧਾਲੀਵਾਲ ਨੂੰ ਪੁਰਜੋਰ ਅਪੀਲ ਕੀਤੀ ਕਿ ਸਫਾਈ ਸੇਵਕ ਬਹੁਤ ਹੀ ਖਤਰਾ ਚੁੱਕ ਕੇ ਇਸ ਆਫਤ ਦੇ ਮਾਹੌਲ ਵਿਚ ਕੰਮ ਕਰ ਰਹੇ ਹਨ ਇਸ ਲਈ ਉਹਨਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੇ ਸਬੰਧਤ ਮਹਿਕਮੇ ਤੋਂ ਪੀ.ਪੀ.ਈ. ਕਿੱਟਾਂ ਦੁਆਈਆਂ ਜਾਣ। ਜਿਸ ਤੇ ਧਾਲੀਵਾਲ ਨੇ ਇਸ ਮੰਗ ਨੂੰ ਸੂਬਾ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਸੀਨੀਅਰ ਆਗੂ ਵਿਨੋਦ ਵਰਮਾਨੀ, ਸੁਨੀਲ ਪਰਾਸ਼ਰ, ਅਸ਼ਵਨੀ ਸ਼ਰਮਾ, ਰਾਮ ਕੁਮਾਰ ਚੱਢਾ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ ਤੋਂ ਇਲਾਵਾ ਰੂਪ ਲਾਲ ਮੱਟੂ, ਸੰਦੀਪ ਥਾਪਰ, ਮੋਨੂੰ ਚੋਧਰੀ, ਰਾਜਕੁਮਾਰ ਮੱਟੂ, ਤਰਲੋਕ ਚੰਦ, ਅਨੂੰ ਥਾਪਰ ਆਦਿ ਹਾਜਰ ਸਨ।