ਫਗਵਾੜਾ ( ਡਾ ਰਮਨ ) ਕੋਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਨੂੰ ਖਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਨਿੱਜੀ ਸੁਆਰਥਾਂ ਤੋਂ ਉੱਪਰ ਉੱਠ ਕੇ ਕੰਮ ਕਰਨਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਫਗਵਾੜਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਆਪਣੇ ਗ੍ਰਹਿ ਨਿਵਾਸ ਵਿਖੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਫਗਵਾੜਾ ਵਿਚ ਦਾਨੀ ਸ਼ਖ਼ਸੀਅਤਾਂ ਦੀ ਕੋਈ ਘਾਟ ਨਹੀਂ ਅਤੇ ਖੁਸ਼ੀ ਦੀ ਗੱਲ ਹੈ ਕਿ ਸਾਰੀਆਂ ਹੀ ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦਾਨੀ ਸੱਜਣਾ ਦੇ ਸਹਿਯੋਗ ਨਾਲ ਇਸ ਸੰਕਟ ਸਮੇਂ ਆਪਸੀ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ। ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਹਰ ਲੋੜਵੰਦ ਤੱਕ ਰਾਸ਼ਨ ਪਹੁੰਚਾਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਡਾਕਟਰੀ ਅਮਲਾ, ਸੈਨੀਟੇਸ਼ਨ ਕਰਮਚਾਰੀ, ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਜਿਸ ਤਨਦੇਹੀ ਨਾਲ ਕੋਰੋਨਾ ਦੇ ਖਿਲਾਫ ਜਿੰਦਗੀ ਖਤਰੇ ਵਿਚ ਪਾ ਕੇ ਜੰਗ ਲੜ ਰਹੇ ਹਨ ਉਹ ਵੀ ਕਾਬਿਲੇ ਤਾਰੀਫ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਲੋਕਾਂ ਦੀ ਜਾਗਰੁਕਤਾ ਅਤੇ ਸਰਕਾਰ ਦੀ ਵਧੀਆ ਕਾਰਗੁਜਾਰੀ ਦੇ ਚਲਦੇ ਦੋ-ਤਿੰਨ ਜਿਲਿ•ਆਂ ਨੂੰ ਛੱਡ ਕੇ ਕੋਰੋਨਾ ਵਾਇਰਸ ਦਾ ਪ੍ਰਕੋਪ ਨਾਮ ਮਾਤਰ ਹੈ। ਜੇਕਰ ਅਸੀਂ ਸਾਰੇ ਇਸੇ ਤਰ੍ਹਾਂ ਲਾਕਡਾਉਨ ਕਰਫਿਊ ਦੇ ਨਿਯਮਾਂ ਦਾ ਪਾਲਣ ਕਰਦੇ ਰਹੇ ਤਾਂ ਯਕੀਨੀ ਤੌਰ ਤੇ 3 ਮਈ ਤੋਂ ਬਾਅਦ ਹਾਲਾਤ ਬਿਲਕੁਲ ਕੰਟ੍ਰੋਲ ਵਿਚ ਹੋਣਗੇ ਅਤੇ ਕਰਫਿਉ ਦੀ ਲੋੜ ਨਹੀਂ ਰਹੇਗੀ। ਇਸ ਮੌਕੇ ਉਹਨਾਂ ਦੇ ਨਾਲ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ ਅਤੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ ਤੋਂ ਇਲਾਵਾ ਕਮਲ ਧਾਲੀਵਾਲ ਅਤੇ ਹਨੀ ਧਾਲੀਵਾਲ ਆਦਿ ਹਾਜਰ ਸਨ।