ਫਗਵਾੜਾ (ਡਾ ਰਮਨ ) ਕੋਰੋਨਾ ਵਾਇਰਸ ਦੀ ਵਜ੍ਹਾ ਨਾਲ ਲੋਕਡਾਊਨ ਕਰਫਿਊ ਦਾ ਸਾਹਮਣਾ ਕਰ ਰਹੇ ਗਰੀਬ ਤੇ ਲੋੜਵੰਦ ਲੋਕਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਫਗਵਾੜਾ ਸਬ ਡਵੀਜਨ ਦੇ ਪਿੰਡ ਨਵੀਂ ਆਬਾਦੀ ਨਾਰੰਗਸ਼ਾਹ ਪੁਰ ਵਿਖੇ ਗੁਰਦੁਆਰਾ ਬਾਬਾ ਰਾਣਾ ਜੀ ਡੁਮੇਲੀ ਵਲੋ ਲੰਗਰ ਤਿਆਰ ਕਰਵਾਇਆ ਗਿਆ। ਇਸ ਮੌਕੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਵਿਸ਼ੇਸ਼ ਤੌਰ ਤੇ ਪੁੱਜੇ ਅਤੇ ਲੰਗਰ ਵਰਤਾਉਣ ਦੀ ਸੇਵਾ ਦਾ ਸ਼ੁਭ ਆਰੰਭ ਕਰਵਾਇਆ। ਉਹਨਾਂ ਲੋਕਡਾਊਨ ਕਰਫਿਊ ਨਾਲ ਪਿੰਡ ਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਪ੍ਰਸ਼ਾਸਨਿਕ ਤੌਰ ਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਨਾਲ ਹੀ ਉਨ੍ਹਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਕੋਰੋਨਾ ਫਾਇਰਸ ਦੇ ਖਿਲਾਫ ਫਤਿਹ ਹਾਸਲ ਕਰਨ ਲਈ ਸਰਕਾਰ ਵਲੋਂ ਲਗਾਈਆਂ ਪਾਬੰਦੀਆਂ ਦੀ ਪਾਲਣਾ ਕਰਕੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਮੌਕੇ ਉਹਨਾਂ ਨਾਲ ਬਾਬਾ ਮਨਜੀਤ ਸਿੰਘ ਡੁਮੇਲੀ, ਹਰਨੇਕ ਸਿੰਘ, ਅੰਗਰੇਜ ਸਿੰਘ, ਰੇਸ਼ਮ ਕੌਰ ਵਾਇਸ ਚੇਅਰਮੈਨ ਬਲਾਕ ਸੰਮਤੀ, ਬਲਬੀਰ ਸਿੰਘ, ਤਰਸੇਮ ਲਾਲ ਸਾਬਕਾ ਸਰਪੰਚ ਨਵੀਂ ਆਬਾਦੀ ਆਦਿ ਹਾਜਰ ਸਨ।