K9NEWSPUNJAB BUREAU –

ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਵਲੋ ਅੱਜ ਜਲ ਸ਼ਕਤੀ ਅਭਿਆਨ ਤਹਿਤ ਵਣ ਮਹਾਂਉਤਸਵ ਦਾ ਆਯੋਜਨ ਕੀਤਾ ਗਿਆ ਜਿਸ ਦੇ ਵਿੱਚ 50 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ੍ ਜਿਹਨਾਂ ਵਿੱਚ ਨੂਰਮਹਿਲ ਇਲਾਕੇ ਦੇ ਸਫਲ ਕਿਸਾਨ ਅਤੇ ਸੀਨੀਅਰ ਲੀਡਰ ਗੁਰਮੇਲ ਸਿੰਘ ਜੌਹਲ (ਨਾਹਲ) ਨੇ ਵੀ ਸ਼ਿਰਕਤ ਕੀਤੀ

ਅਤੇ ਆਪਣਾ ਤਜਰਬਾ ਸਾਂਝਾ ਕੀਤਾ ਇਹਨਾਂ ਤੋ ਇਲਾਵਾ ਰਾਜੂ ਉੱਪਲ ਅਤੇ ਸਮਾਜ ਸੇਵੀ ਰਾਜੀਵ ਮਿਸ਼ਰ ਅਤੇ ਹੋਰ ਬੀਬੀਆਂ ਅਤੇ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿਚ ਰਜਿੰਦਰ ਕਸ਼ਪ ਆੲੀ, ਏ ਐਸ, ਸੰਯੁਕਤ ਸਕੱਤਰ ਭਾਰਤ ਸਰਕਾਰ ਜੀ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਡਾ ਕੁਲਦੀਪ ਸਿੰਘ ਐਸੋਸੀਏਟ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਨੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਿਫਾਰਸ਼ ਕੀਤੇ ਜਾ ਰਹੇ ਸਰੋਤ ਸੰਭਾਲ ਤਕਨੀਕਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ

ਇਸ ਤੋਂ ਇਲਾਵਾ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਦੇ ਵਿਗਿਆਨੀ ਡਾ ਕੰਚਨ ਸੰਧੂ, ਡਾ ਬਲਵੀਰ ਕੌਰ, ਡਾ ਰੋਹਿਤ ਗੁਪਤਾ ਆਦਿ ਨੇ ਭਾਗ ਲਿਆ ਅਤੇ ਵੱਖ ਵੱਖ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਇਸ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਚ ਬੂਟੇ ਵੀ ਲਾਏ ਗਏ ਅਤੇ ਇਲਾਕੇ ਦੇ ਲੋਕਾਂ ਨੂੰ ਬੂਟਿਆਂ ਦੀ ਸਾਂਭ ਸੰਭਾਲ ਲਈ ਪ੍ਰੇਰਿਆ ਗਿਆ। ਤਾਂ ਕਿ ਆਉਣ ਵਾਲੇ ਸਮੇਂ ਵਿੱਚ ਪਾਣੀ ਪੌਦਿਆਂ ਦੀ ਸੰਭਾਲ ਹੋ ਸਕੇ ਅਤੇ ਅਖੀਰ ਵਿੱਚ ਡਾਕਟਰ ਕੁਲਦੀਪ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾਣਗੇ।