ਫਗਵਾੜਾ ( ਡਾ ਰਮਨ ) ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ ਸਾਬਕਾ ਕੌਂਸਲਰ ਅਤੇ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਅੱਜ ਇਥੇ ਗੱਲਬਾਤ ਕਰਦਿਆਂ ਸਮੂਹ ਫਗਵਾੜਾ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਰਾਜ ਦੇ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਅਨੁਸਾਰ ਸਾਡੇ ਲਈ ਕੋਰੋਨਾ ਵਾਇਰਸ ਨਾਲ ਲੜ ਰਹੇ ਸਮੂਹ ਮੈਡੀਕਲ ਸਟਾਫ, ਪੁਲਿਸ ਸਟਾਫ, ਸੈਨੀਟੇਸ਼ਨ ਵਰਕਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਨਮਾਨ ਵਿੱਚ ਸੋਮਵਾਰ 20 ਅਪ੍ਰੈਲ ਨੂੰ ਸ਼ਾਮ 6 ਵਜੇ ਆਪਣੇ ਮਕਾਨਾਂ ਦੀਆਂ ਛੱਤਾਂ ‘ਤੇ ਜਾਂ ਮੁੱਖ ਦਰਵਾਜੇ ਤੇ ਖੜੇ ਹੋ ਕੇ ‘ਬੋਲੇ ਸੋ ਨਿਹਾਲ’ ਅਤੇ ਹਰ-ਹਰ ਮਹਾਦੇਵ ਦੇ ਜੈਕਾਰੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਕਾਰਨ ਪੰਜਾਬ ਕਾਫੀ ਹਦ ਤੱਕ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਿਆ ਹੈ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਜੈਕਾਰਿਆਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਆਪਣੀ ਇਕਜੁੱਟਤਾ ਦਰਸਾਈ ਜਾਵੇ, ਜੋ ਅਸਲ ਵਿੱਚ ਸਾਡੇ ਕੋਰੋਨਾ ਯੋਧਿਆਂ ਦੇ ਕਪਤਾਨ ਦੀ ਭੂਮਿਕਾ ਨਿਭਾ ਰਹੇ ਹਨ।