ਫਗਵਾੜਾ,4 ਮਾਰਚ ( ਡਾ ਰਮਨ। / ਅਜੇ ਕੋਛੜ )

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਦਿੱਲੀ ਦੇ ਦੰਗਿਆ ਦੌਰਾਨ ਸਦੀਵੀਂ ਵਿਛੋੜਾ ਦੇਣ ਵਾਲੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਚੌਪਈ ਸਾਹਿਬ ਜੀ ਦੇ ਜਾਪ ਕਰਵਾਏ ਗਏ ਅਤੇ ਅੰਤ ਵਿਚ ਸਮੂਹ ਕਾਲਜ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੁਆਰਾ ਹੋ ਰਹੇ ਦੰਗਿਆ ਵਿਚ ਵਿਛੋੜਾ ਦੇਣ ਵਾਲੀਆਂ ਰੂਹਾਂ ਦੀ ਆਤਮਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਇਸ ਹਾਦਸੇ ਵਿਚ ਜਖ਼ਮੀ ਹੋਏ ਵਿਅਕਤੀਆਂ ਦੀ ਤੱਦਰੁਸਤੀ ਲਈ ਵੀ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ ਦੁਆਰਾ ਕਾਲਜ ਵਿਦਿਆਰਥੀਆਂ ਨਾਲ ਦੁੱਖ ਦੇ ਪ੍ਰਗਟਾਵੇ ਨੂੰ ਸਾਂਝਾ ਕਰਦਿਆ ਹੋਇਆ ਹੋਏ ਦਰਦਨਾਕ ਘਟਨਾ ਬਾਰੇ ਜਾਣੂ ਕਰਵਾਇਆ ਗਿਆ। ਪ੍ਰੋ. ਗੁਰਪ੍ਰੀਤ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਇਕ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਖ਼ੁਸ਼ਹਾਲੀ ਅਤੇ ਵਿਕਾਸ ਵਿਚ ਯੋਗਦਾਨ ਪਾਉਣ ਲਈ ਕਿਹਾ ਗਿਆ ਅਤੇ ਦੰਗਿਆ ਨਾਲ ਹੋਣ ਵਾਲੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਨੇ ਕਿਹਾ ਕਿ ਸ਼ਾਹੀਨ ਬਾਗ ਵਿਚ ਚੱਲ ਰਿਹਾ ਰੌਸ ਪ੍ਰਦਰਸ਼ਨ ਦੰਗਿਆ ਦਾ ਰੂਪ ਧਾਰਨ ਕਰ ਗਿਆ ਅਤੇ ਇਸ ਨਾਲ ਬਹੁਤ ਸਾਰਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਪ੍ਰਿੰਸੀਪਲ ਡਾਕਟਰ ਗੁਰਨਾਮ ਸਿੰਘ ਰਸੂਲਪੁਰ ਨੇ ਕਿਹਾ ਕਿ ਇਸੇ ਦੁੱਖ ਨੂੰ ਵੰਡਾਉਣ ਦੇ ਮਕਸਦ ਨਾਲ ਅੱਜ ਕਾਲਜ ਸਾਰੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਵਿਸ਼ਵ ਸ਼ਾਂਤੀ ਦੀ ਅਰਦਾਸ ਕੀਤੀ ਗਈ ਤੇ ਪਰਮਾਤਮਾ ਅੱਗੇ ਅਰਜੋਈ ਕੀਤੀ ਗਈ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਉਹਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ। ਉਹਨਾਂ ਨੇ ਇਹ ਵੀ ਕਿਹਾ ਕਿ ਇਸ ਹਾਦਸੇ ਦੌਰਾਨ ਜਖ਼ਮੀ ਹੋਏ ਵਿਅਕਤੀ ਵੀ ਜਲਦ ਤੋਂ ਜਲਦ ਤੰਦਰੁਸਤ ਹੋ ਕੇ ਆਪਣੇ ਪਰਿਵਾਰਕ ਮੈਬਰਾਂ ਨਾਲ ਚੰਗੀ ਅਤੇ ਵਧੀਆ ਜਿੰਦਗੀ ਜਿਊਣ ਅਸੀ ਇਹ ਸਾਰੇ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਦੇ ਹਾਂ।