ਫਗਵਾੜਾ (ਡਾ ਰਮਨ)

ਸਥਾਨਕ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਜਸਮੀਤ ਬਾਵਾ ਵੱਲੋਂ ਅੱਜ ਈ-ਸੰਜੀਵਨੀ ਓ. ਪੀ. ਡੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਪੈਂਫਲਿਟ ਜਾਰੀ ਕੀਤਾ ਗਿਆ। ਇਸ ਮੌਮੇ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਲਾਕਡਾੳੂਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਅਹਿਮ ਉਪਰਾਲੇ ਤਹਿਤ ਮਾਹਿਰ ਡਾਕਟਰਾਂ ਵੱਲੋਂ ਹੁਣ ਘਰ ਬੈਠੇ ਹੀ ਡਾਕਟਰੀ ਜਾਂ ਸਿਹਤ ਸਬੰਧੀ ਸਲਾਹ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾਂ ਇਹ ਵੀ ਦੱਸਿਆ ਕਿ ਸਾਰੇ ਪੰਜਾਬ ਵਿਚ ਚੱਲ ਰਹੀ ਇਸ ਸੇਵਾ ਰਾਹੀਂ ਮਰੀਜ਼ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਰਕਾਰੀ ਸਿਹਤ ਕੇਂਦਰਾਂ ਦੇ ਮਾਹਿਰ ਡਾਕਟਰਾਂ ਕੋਲੋਂ ਆਪਣੀ ਸਮੱਸਿਆ ਦੇ ਸਬੰਧੀ ਵਿਚ ਸਲਾਹ ਲੈ ਸਕਦੇ ਹਨ। ਉਨਾਂ ਇਹ ਵੀ ਦੱਸਿਆ ਕਿ ਗਰਭਵਤੀ ਮਹਿਲਾਵਾਂ ਲਈ ਇਸ ਮਾਧਿਆਮ ਰਾਹੀਂ ਇਲਾਜ ਦੀ ਸਹੂਲਤ 1 ਜੂਨ ਤੋਂ ਸ਼ੁਰੂ ਹੋ ਜਾਵੇਗੀ, ਜਿਸ ਲਈ ਗਾਇਨੀ ਓ. ਪੀ. ਡੀ ਦਾ ਸਮਾਂ ਸਵੇਰੇ 8 ਵਜੇ ਤੋਂ 9.30 ਵਜੇ ਤੱਕ ਹੋਵੇਗਾ। ਉਨਾਂ ਲੋਕਾਂ ਨੂੰ ਇਸ ਸੇਵਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਨੇ ਦੱਸਿਆ ਕਿ ਹਸਪਤਾਲਾਂ ਵਿਚ ਸੋਸ਼ਲ ਡਿਸਟੈਂਸ ਯਕੀਨੀ ਬਣਾਉਣ ਅਤੇ ਭੀੜ ਨੂੰ ਘੱਟ ਕਰਨ ਲਈ ਸਰਕਾਰ ਵੱਲੋਂ ਇਹ ਸੇਵਾ ਸ਼ੁਰੂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਕੋਵਾ ਪੰਜਾਬ ਐਪ ਵਿਚ ਵੀ ਇਸ ਆਪਸ਼ਨ ’ਤੇ ਜਾ ਕੇ ਇਸ ਸੇਵਾ ਦਾ ਲਾਭ ਲਿਆ ਜਾ ਸਕਦਾ ਹੈ।
ਸਿਵਲ ਹਸਪਤਾਲ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਦੀਪ ਧਵਨ ਨੇ ਦੱਸਿਆ ਕਿ ਕੋਵਿਡ ਦੇ ਚੱਲਦਿਆਂ ਘਰ ਬੈਠੇ ਹੀ ਮਾਹਿਰ ਡਾਕਟਰਾਂ ਤੋਂ ਸਲਾਹ ਹਰ ਤਰਾਂ ਦੇ ਮਰੀਜ਼ਾਂ, ਖਾਸ ਕਰਕੇ ਬਜ਼ੁਰਗਾਂ ਲਈ ਲਾਹੇਵੰਦ ਹੈ। ਉਨਾਂ ਦੱਸਿਆ ਕਿ ਇਸ ਸੇਵਾ ਦਾ ਲਾਭ ਲੈਣ ਲਈ esanjeevaniopd.in ਉੱਤੇ ਲਾਗਇਨ ਕਰਨਾ ਪਵੇਗਾ।
ਈ-ਸੰਜੀਵਨੀ ਦੇ ਨੋਡਲ ਅਫ਼ਸਰ ਡਾ. ਗੁਰਦੇਵ ਭੱਟੀ ਨੇ ਦੱਸਿਆ ਕਿ ਲੈਪਟਾਪ, ਆਈਪੈਡ, ਸਮਾਰਟ ਫੋਨ ਰਾਹੀਂ ਮੋਬਾਈਲ ਨੰਬਰ ਤਸਦੀਕ ਹੋਣ ਤੋਂ ਬਾਅਦ ਨਵੇਂ ਮਰੀਜ਼ ਦੀ ਰਜਿਸਟ੍ਰੇਸ਼ਨ ਹੁੰਦੀ ਹੈ ਤੇ ਟੋਕਨ ਜਨਰੇਟ ਹੁੰਦਾ ਹੈ। ਉਸ ਤੋਂ ਬਾਅਦ ਨੋਟੀਫਿਕੇਸ਼ਨ ਪ੍ਰਾਪਤ ਹੋਣ ਤੋਂ ਬਾਅਦ ਲਾਗਇਨ ਕਰਕੇ ਆਪਣੀ ਵਾਰੀ ਆਉਣ ’ਤੇ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ ਅਤੇ ਪਿ੍ਰਸਿਪਸ਼ਨ (ਪਰਚੀ) ਡਾੳੂਨਲੋਡ ਕਰਕੇ ਕੈਮਿਸਟ ਤੋਂ ਦਵਾਈ ਲਈ ਜਾ ਸਕਦੀ ਹੈ।