ਸਾਹਬੀ ਦਾਸੀਕੇ ਸ਼ਾਹਕੋਟੀ 7340722856

ਸ਼ਾਹਕੋਟ: ਗਿੱਲ ਵੈਲਫੇਅਰ ਚੈਰੀਟੇਬਲ ਸੁਸਾਇਟੀ ਪਿੰਡ ਗਿੱਲ (ਨਕੋਦਰ) ਵੱਲੋਂ ਸੁਸਾਇਟੀ ਦੇ ਸਰਪਰਸਤ ਰਾਜ ਗਿੱਲ ਇੰਗਲੈਂਡ ਦੀ ਅਗਵਾਈ ’ਚ ਵੱਡੀ ਪੱਧਰ ਤੇ ਸਮਾਜ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਤਹਿਤ ਗੁਰਦੁਆਰਾ ਸੈਦਰਾਣਾ ਸਾਹਿਬ ਪਿੰਡ ਬਿੱਲੀ ਬੜੈਚ (ਸ਼ਾਹਕੋਟ) ਦੇ ਮੁੱਖ ਸੇਵਾਦਾਰ ਬਾਬਾ ਗੁਰਮੇਜ ਸਿੰਘ ਦੀ ਪ੍ਰੇਰਣਾ ਸਦਕਾ ਗਿੱਲ ਵੈਲਫੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਗੁਰਦੁਆਰਾ ਸੈਦਰਾਣਾ ਸਾਹਿਬ ਪਿੰਡ ਬਿੱਲੀ ਬੜੈਚ ਵਿਖੇ ਸ਼੍ਰੀ ਗੁਰੂ ਹਰਿ ਰਾਏ ਬਿਰਧ ਆਸ਼ਰਮ ਅਤੇ ਡਿਸਪੈਂਸਰੀ ਬਣਵਾਈ ਜਾ ਰਹੀ ਹੈ, ਜਿਸ ਦਾ ਨੀਂਹ ਪੱਥਰ ਅੱਜ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਕਰ ਕਮਲਾ ਨਾਲ ਰੱਖਿਆ। ਇਸ ਮੌਕੇ ਉਨਾਂ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੇਜ ਸਿੰਘ, ਸੁਸਾਇਟੀ ਦੇ ਪ੍ਰਧਾਨ ਰਜਿੰਦਰ ਕੌਰ ਮਾਨ, ਖਜਾਨਚੀ ਲਖਵੀਰ ਸਿੰਘ ਲੱਖੀ ਗਿੱਲ, ਲਛਮਣ ਸੋਬਤੀ, ਬਲਜਿੰਦਰ ਜਿੰਦੂ, ਅਮਰਜੀਤ ਮੰਗੂ, ਰਮਨ ਨਾਗਰਾ, ਡਾ. ਅਮਨਦੀਪ ਵੈਟਨਰੀ ਅਫ਼ਸਰ, ਰਜਿੰਦਰ ਕੁਮਾਰ ਸ਼ੇਰਾ ਸਰਪੰਚ ਕੰਨੀਆ ਕਲਾਂ, ਗਗਨ ਜਿੰਦਲ ਆਦਿ ਮੌਜੂਦ ਸਨ। ਇਸ ਮੌਕੇ ਸਭ ਤੋਂ ਪਹਿਲਾ ਪ੍ਰਮਾਤਾਮ ਦਾ ਸ਼ੁਰਕਰਾਨਾ ਕਰਦਿਆ ਅਰਦਾਸ ਕੀਤੀ ਗਈ, ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਸ ਬਿਰਧ ਆਸ਼ਰਮ ਬਣਨ ਨਾਲ ਬੇਸਹਾਰਾ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨਾਂ ਗਿੱਲ ਵੈਲਫੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਕੀਤੇ ਗਏ ਕਾਰਜ਼ਾ ਦੀ ਭਰਭੂਰ ਸ਼ਲਾਘਾ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਕੌਰ ਮਾਨ ਅਤੇ ਖਜਾਨਚੀ ਲਖਵੀਰ ਸਿੰਘ ਲੱਖੀ ਗਿੱਲ ਨੇ ਦੱਸਿਆ ਕਿ ਇਹ ਸਾਰਾ ਕਾਰਜ ਗਿੱਲ ਵੈਲਫੇਅਰ ਚੈਰੀਟੇਬਲ ਸੁਸਾਇਟੀ ਦੇ ਸਰਪਰਸਤ ਰਾਜ ਗਿੱਲ ਦੀ ਰਹਿਨੁਮਾਈ ਹੇਠ ਕੀਤਾ ਜਾ ਰਿਹਾ ਹੈ ਅਤੇ ਇਹ ਬਿਰਧ ਆਸ਼ਰਮ 15 ਮਾਰਚ, 2021 ਤੱਕ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਉਨਾਂ ਦੱਸਿਆ ਕਿ ਇਸ ਬਿਰਧ ਆਸ਼ਰਮ ਵਿੱਚ ਬਿਰਧ ਲੋਕਾਂ ਦੀ ਸਹੂਲਤ ਲਈ 16 ਕਮਰੇ, ਦਫ਼ਤਰ, ਡਿਸਪੈਂਸਰੀ, ਫਰਨੀਚਰ ਆਦਿ ਸੁਵਿਧਾਵਾਂ ਮੁਹਾਈਆ ਕਰਵਾਈਆ ਜਾਣਗੀਆਂ, ਜਿਸ ਤੇ ਕਰੀਬ 1 ਕਰੋੜ ਤੋਂ ਵੱਧ ਖਰਚ ਆਵੇਗਾ। ਉਨਾਂ ਕਿਹਾ ਕਿ ਇਹ ਸਾਰਾ ਕਾਰਜ ਗੁਰੂ ਸਹਿਬਾਨਾਂ ਦੇ ਆਸ਼ੀਰਵਾਦ ਸਦਕਾ ਪੂਰਾ ਹੋਵੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਤ ਸੀਚੇਵਾਲ, ਸੁਸਾਇਟੀ ਦੇ ਪ੍ਰਧਾਨ ਰਜਿੰਦਰ ਕੌਰ ਮਾਨ ਅਤੇ ਹੋਰਨਾਂ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।