ਫਗਵਾੜਾ ( ਡਾ ਰਮਨ ) ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਅੱਜ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਦੇ ਵਾਰਡ ਨੰਬਰ 15 ਵਿਖੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ ਦੀ ਅਗਵਾਈ ਹੇਠ ਕੋਰੋਨਾ ਕਰਫਿਉ ਕਾਰਨ ਕੰਮਕਾਜ ਛੱਡ ਕੇ ਘਰਾਂ ‘ਚ ਰਹਿਣ ਨੂੰ ਮਜਬੂਰ ਜ਼ਰੂਰਤਮੰਦ ਗਰੀਬ ਪਰਿਵਾਰਾਂ ਨੂੰ ਕਣਕ ਦੀ ਵੰਡ ਕੀਤੀ ਗਈ। ਇਸ ਮੌਕੇ ਗੁਰਜੀਤ ਪਾਲ ਵਾਲੀਆ ਨੇ ਦੱਸਿਆ ਕਿ ਹਰੇਕ ਪਰਿਵਾਰ ਨੂੰ 30/30 ਕਿੱਲੋ ਕਣਕ ਦੀ ਵੰਡ ਕੀਤੀ ਗਈ ਹੈ। ਉਹਨਾਂ ਕਿਹਾ ਕਿ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਇਕੋ ਇਕ ਮਕਸਦ ਫਗਵਾੜਾ ਦੇ ਲੋਕਾਂ ਨੂੰ ਭੁੱਖਾ ਨਹੀਂ ਰਹਿਣ ਦੇਣਾ ਹੈ। ਉਹਨਾਂ ਦੱਸਿਆ ਕਿ ਜਦੋਂ ਤੋਂ ਤਾਲਾਬੰਦੀ ਅਤੇ ਕਰਫਿਊ ਲਾਗੂ ਹੋਏ ਹਨ ਵਿਧਾਇਕ ਧਾਲੀਵਾਲ ਰੋਜਾਨਾ ਪਿੰਡ-ਪਿੰਡ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਘੁੰਮ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਾ ਸਿਰਫ ਜਾਇਜਾ ਲੈ ਰਹੇ ਹਨ ਬਲਕਿ ਦੂਰ ਵੀ ਕਰਵਾ ਰਹੇ ਹਨ। ਇਸ ਮੋਕੇ ਵਿਸ਼ੇਸ਼ ਤੌਰ ਤੇ ਪੁੱਜੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਮੌਜੂਦਾ ਪ੍ਰਧਾਨ ਸੰਜੀਵ ਬੁੱਗਾ ਨੇ ਵੀ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਇਸ ਮੁਸ਼ਕਲ ਸਮੇਂ ਵਿਚ ਲੋਕਾਂ ਨੂੰ ਹਰ ਸੰਭਵ ਸਹੂਲਤ ਦੇਣ ਦਾ ਸ਼ਲਾਘਾਯੋਗ ਉਪਰਾਲਾ ਕਰ ਰਹੀ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਸਾਬਕਾ ਕੌਂਸਲਰ ਦਰਸ਼ਨ ਲਾਲ ਧਰਮਸੋਤ, ਓਮ ਪ੍ਰਕਾਸ਼ ਬਿੱਟੂ ਤੋਂ ਇਲਾਵਾ ਰਾਕੇਸ਼ ਕਰਵਲ, ਰਣਜੀਤ ਸਿੰਘ, ਵਰਿੰਦਰ ਸਿੰਘ ਗਿੱਲ, ਸੁਰਿੰਦਰ ਕਲੂਚਾ, ਬਬਲੂ ਸਿੰਘ ਆਦਿ ਹਾਜਰ ਸਨ।