ਗੁਰਦੁਆਰਾ ਖਿਚੜੀ ਸਾਹਿਬ ਵਿਚ ਵੜੇ ਨਿਹੰਗ ਸਿੰਘਾਂ ਨੂੰ ਕਾਬੂ ਕਰਨ ਦੇ ਯਤਨਾਂ ਦੌਰਾਨ ਗੋਲੀ ਚੱਲਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਇਸ ਦੌਰਾਨ ਪੁਲਿਸ ਵੱਲੋਂ ਨਿਹੰਗ ਸਿੰਘਾਂ ‘ਤੇ ਸਖਤ ਕਾਰਵਾਈ ਕਰਦਿਆਂ 7 ਨਿਹੰਗਾਂ ਨੂੰ ਕਾਬੂ ਕਰ ਲਿਆ ਗਿਆ ਹੈ।
ਇਸ ਦੌਰਾਨ ਚੱਲੀ ਗੋਲੀ ‘ਚ ਇੱਕ ਜਾਣਾ ਜ਼ਖਮੀ ਵੀ ਹੋਇਆ ਹੈ ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਹੈ।
ਡੀ ਆਈ ਜੀ ਜਤਿੰਦਰ ਔਲਖ ਤੇ ਐਸ ਐਸ ਪੀ ਮਨਦੀਪ ਸਿੱਧੂ ਆਪ ਮੌਕੇ ‘ਤੇ ਮੌਜੂਦ ਹਨ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਤਿੰਨ ਗੋਲੀਆਂ ਚਲਾਈਆਂ ਗਈਆਂ।